ਸੁਲਤਾਨਪੁਰ ਲੋਧੀ, 16 ਮਈ (ਥਿੰਦ) ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਲਗਾਤਾਰ ਸਮਾਜ ਭਲਾਈ ਦੇ ਕਾਰਜ ਅਤੇ ਲੋੜਵੰਦਾਂ ਦੀ ਮਦਦ ਲਈ ਵੱਖ-ਵੱਖ ਇਲਾਕਿਆਂ ਵਿਚ ਪ੍ਰੋਜੈਕਟ ਕੀਤੇ ਜਾ ਰਹੇ ਹਨ | ਜਿਸ ਦੀ ਇਲਾਕਾ ਨਿਵਾਸੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਹਲਕਾ ਸੁਲਤਾਨਪੁਰ ਲੋਧੀ ਅੰਦਰ ਪਿੰਡ ਮੋਠਾਂਵਾਲਾ ਵਿਖੇ ਗਾਵਾਂ ਦੀ ਸਾਂਭ ਸੰਭਾਲ ਲਈ ਚੱਲ ਰਹੀ ਗਊਸ਼ਾਲਾ ਦੀਆਂ ਲੋੜਾਂ ਨੂੰ ਸਮਝਦੇ ਹੋਏ ਪ੍ਰੋਜੈਕਟ ਡਾਇਰੈਕਟਰ ਮਲਕੀਤ ਸਿੰਘ ਚੰਦੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਰੋਟੇਰੀਅਨ ਕੁਲਵੰਤ ਸਿੰਘ ਨੂਰੋਵਾਲ ਦੀ ਅਗਵਾਈ ਹੇਠ ਤੂੜੀ ਅਤੇ ਫੀਡ ਭੇਂਟ ਕੀਤੀ ਗਈ |ਇਸ ਮੌਕੇ ਸੀਨੀਅਰ ਰੋਟੇਰੀਅਨ ਬਲਜੀਤ ਸਿੰਘ ਬੱਲੀ ਨੇ ਦੱਸਿਆ ਕਿ ਗਊਸ਼ਾਲਾ ਮੋਠਾਂਵਾਲ ਵਿਖੇ ਤੋੜੀ ਅਤੇ ਫੀਡ ਦੀ ਵੱਡੀ ਲੋੜ ਸੀ, ਜਿਸ ਤੇ ਰੋਟਰੀ ਕਲੱਬ ਦੇ ਮੈਂਬਰਾਂ ਨੇ ਫ਼ੈਸਲਾ ਕੀਤਾ ਕਿ ਤੂੜੀ ਅਤੇ ਫੀਡ ਦੀ ਲੋੜ ਨੂੰ ਪੂਰਾ ਕੀਤਾ ਜਾਵੇ |ਇਸ ਮੌਕੇ ਸਬ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਗਊਸ਼ਾਲਾ ਵਿਚ ਵੱਡੀ ਗਿਣਤੀ ਵਿਚ ਬੇਸਹਾਰਾ ਗਊਆਂ ਦੀ ਸੰਭਾਲ ਕੀਤੀ ਜਾਂਦੀ ਹੈ | ਉਨ੍ਹਾਂ ਨੇ ਕਿਹਾ ਕਿ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਨੇ ਇਹ ਸੇਵਾ ਕਰਕੇ ਵੱਡਾ ਉੱਦਮ ਕੀਤਾ ਹੈ | ਪ੍ਰੋਜੈਕਟ ਡਾਇਰੈਕਟਰ ਰੋਟੇਰੀਅਨ ਮਲਕੀਤ ਸਿੰਘ ਚੰਦੀ ਨੇ ਕਿਹਾ ਕਿ ਰੋਟਰੀ ਇੰਟਰਨੈਸ਼ਨਲ ਦੇ ਮਿਸ਼ਨ ਨੂੰ ਲੈ ਕੇ ਲਗਾਤਾਰ ਲੋੜਵੰਦਾਂ ਦੀ ਮਦਦ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰੋਗਰਾਮ ਉਲੀਕੇ ਜਾਣਗੇ | ਇਸ ਮੌਕੇ ਸੈਕਟਰੀ ਰਣਜੀਤ ਸਿੰਘ ਰਾਣਾ, ਸੀਨੀਅਰ ਰੋਟੇਰੀਅਨ ਭੁਪਿੰਦਰ ਸਿੰਘ ਮਾਛੀਜੋਆ, ਪਲਵਿੰਦਰ ਸਿੰਘ, ਅਜੀਤਪਾਲ ਸਿੰਘ ਆਦਿ ਹਾਜ਼ਰ ਸਨ |