ਢਿਲਵਾਂ, 16 ਮਈ (ਪ੍ਰਵੀਨ ਕੁਮਾਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਪੰਜਾਬ ਦੇ ਗਵਰਨਰ ਤੇ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡੈਮ ਸੇਫ਼ਟੀ ਐਕਟ ਲਿਆ ਕੇ ਡੈਮਾਂ 'ਤੇ ਕਬਜ਼ਾ ਕੀਤਾ ਤੇ ਹੁਣ ਕੇਂਦਰ ਸਰਕਾਰ ਨੇ ਬਿਆਸ ਭਾਖੜਾ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਮੈਂਬਰਸ਼ਿਪ ਖਤਮ ਕਰ ਦਿੱਤੀ ਹੈ ਜਿਸ ਨਾਲ ਡੈਮਾਂ ਤੇ ਕੇਂਦਰ ਸਰਕਾਰ ਦਾ ਪੂਰਨ ਤੌਰ 'ਤੇ ਕਬਜ਼ਾ ਹੋ ਚੁਕਾ ਹੈ | ਉਨ੍ਹਾਂ ਕਿਹਾ ਕਿ ਇਸ ਦੇ ਖ਼ਿਲਾਫ਼ ਕੱਲ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਵੱਲ ਨੂੰ ਮਾਰਚ ਦੌਰਾਨ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ | ਉਨ੍ਹਾਂ ਕਿਹਾ ਤੇਲ ਕੀਮਤਾਂ ਦੇ ਵਾਧੇ ਅਤੇ ਕੱਲ੍ਹ ਕਿਸਾਨਾਂ ਦੇ ਛੱਡੇ ਅਥਰੂ ਗੈਸ ਦੇ ਗੋਲਿਆਂ ਦੇ ਰੋਸ ਵਜੋਂ ਅੱਜ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ, ਸੀਤਲ ਸਿੰਘ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਸੱਜਣ ਸਿੰਘ ਭੰਡਾਲ, ਕਸ਼ਮੀਰ ਸਿੰਘ ਸੰਗੋਜਲਾ ਮਨੋਹਰ ਸਿੰਘ ਟੌਹਰ ਆਦਿ ਸਮੇਤ ਕਿਸਾਨ ਮੌਜੂਦ ਸਨ |