13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਿਹਤ ਵਿਭਾਗ ਦੀ ਟੀਮ ਵਲੋਂ ਆਮ ਲੋਕਾਂ ਨੂੰ ਡੇਂਗੂ ਸੰਬੰਧੀ ਕੀਤਾ ਗਿਆ ਜਾਗਰੂਕ-ਡਾ. ਪ੍ਰੇਮ ਕੁਮਾਰ

ਅਜੀਤ ਡੈਸਕ 17-05-2026
ਢਿੱਲਵਾਂ, 16 ਮਈ (ਗੋਬਿੰਦ ਸੁਖੀਜਾ)-ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਖੇਤਰਾਂ ਵਿਚ ''ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ'' ਦੇ ਤਹਿਤ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ | ਐੱਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਬਲਾਕ ਢਿੱਲਵਾਂ ਦੇ ਵੱਖ-ਵੱਖ ਪਿੰਡਾਂ ਵਿਚ ਡੇਂਗੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਐਂਟੋਮਾਲੋਜਿਸਟ, ਸੁਮਿਤ ਜੱਸੜ ਵੱਲੋਂ ਹੋਟ ਸਪੋਟ ਏਰੀਆ ਪਹਾੜੀਪੁਰ ਆਦਿ ਦਾ ਦੌਰਾ ਕੀਤਾ ਗਿਆ ਅਤੇ ਪੁਰਾਣੇ ਡੇਂਗੂ ਮਰੀਜ਼ਾਂ ਨਾਲ ਮਿਲ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ | ਇਸ ਦੌਰਾਨ ਵੱਖ-ਵੱਖ ਘਰਾਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸਬੰਧੀ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਗਈਆਂ ਇਸ ਮੌਕੇ ਉਨ੍ਹਾਂ ਨਾਲ ਸਿਹਤ ਸੁਪਰਵਾਈਜ਼ਰ ਪ੍ਰਗਟ ਸਿੰਘ, ਐੱਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਸਾਫ-ਸਫਾਈ ਦੇ ਨਾਲ-ਨਾਲ ਅਤੇ ਸਾਰੀਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਠੱਲ੍ਹ ਪਾਈ ਜਾ ਸਕਦੀ ਹੈ | ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ, ਜਸਵਿੰਦਰ ਸਿੰਘ ਨੇ ਕਿਹਾ ਕਿ ਡੇਂਗੂ ਰੋਕਥਾਮ 'ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ-ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕਿ ਵੀ ਡੇਂਗੂ ਬੁਖ਼ਾਰ ਦੇ ਲੱਛਣਾਂ, ਡੇਂਗੂ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ, ਖਾਲੀ ਡਰਾਮਾਂ, ਭਾਂਡੀਆ ਜਾਂ ਹੋਰ ਕਿਸੇ ਵੀ ਚੀਜ਼ ਵਿਚ ਅਤੇ ਛੱਤਾਂ 'ਤੇ ਵਾਧੂ ਪਾਣੀ ਖੜਾ ਨਾ ਹੋਣ ਦੇਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਸਾਰਿਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ 'ਆਪ' ਦੇ ਯੂਥ ਵਿੰਗ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਸੰਦੀਪ ਕੁਮਾਰ ਨੀਟਾ ਆਪ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਪਿੰਡ ਖਲਵਾੜਾ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ 26, 27, 28 ਨੂੰ -ਬਾਬਾ ਗੁਰਦਿਆਲ ਸਿੰਘ ਢੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।