ਸੁਲਤਾਨਪੁਰ ਲੋਧੀ, 16 ਮਈ (ਥਿੰਦ, ਹੈਪੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਜਲੰਧਰ-ਕਪੂਰਥਲਾ ਜ਼ੋਨ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰਵਾਈਆਂ ਗਈਆਂ ਸਨ | ਇਨ੍ਹਾਂ ਪ੍ਰੀਖਿਆਵਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਊਟੀ ਨਿਭਾਉਣ ਵਾਲੇ ਪਿ੍ੰਸੀਪਲ, ਪ੍ਰੋਫੈਸਰ ਇੰਚਾਰਜ ਲੈਕਚਰਾਰ ਤੇ ਅਧਿਆਪਕਾਂ ਦੇ ਸਨਮਾਨ ਲਈ ਜਲੰਧਰ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਉਕਤ ਸਮਾਗਮ ਦੌਰਾਨ ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ, ਲੜਕੀਆਂ ਵਿੰਗ ਤੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ ਤੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋ. ਜੁਗਰਾਜ ਸਿੰਘ ਤੇ ਪ੍ਰੋ. ਰਾਜਦੀਪ ਕੌਰ ਜੋਸਨ ਨੂੰ ਵੀ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸਿੱਖਿਆ ਸੰਸਥਾਵਾਂ ਨਾਲ ਸੰਬੰਧਿਤ ਅਧਿਆਪਕਾਂ, ਸਮਾਜ ਸੇਵੀਆਂ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਹੁਦੇਦਾਰਾਂ ਨੇ ਹਾਜ਼ਰੀ ਭਰੀ |