ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਸੋਵਾਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਲੈਕਚਰਾਰ ਦਵਿੰਦਰ ਸ਼ਰਮਾ, ਲੈਕਚਰਾਰ ਇੰਦਰਜੀਤ ਕੌਰ ਤੇ ਜਮਾਤ ਇੰਚਾਰਜ ਰਾਜਵਿੰਦਰ ਕੌਰ ਨੇ ਦੱਸਿਆ ਕਿ 12ਵੀਂ ਜਮਾਤ ਦੀ ਵਿਦਿਆਰਥਣ ਨਵਰੋਜਤ ਕੌਰ ਪੁੱਤਰੀ ਜਰਨੈਲ ਸਿੰਘ ਨੇ 89 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ, ਅਸ਼ਮੀਤ ਭੱਟੀ ਪੁੱਤਰੀ ਮਨਜੀਤ ਸਿੰਘ ਨੇ 89 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਤੇ ਸੁਪਰਨਾ ਪੁੱਤਰੀ ਹਰੀ ਸਿੰਘ ਨੇ 89 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਮੁਖੀ ਸੰਦੀਪ ਕੁਮਾਰ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸਕੂਲ ਦੇ ਹਰ ਸਾਲ 8ਵੀਂ, 10ਵੀਂ ਤੇ 12ਵੀਂ ਜਮਾਤ ਦੇ ਬੋਰਡ ਦੇ ਨਤੀਜੇ ਸ਼ਾਨਦਾਰ ਰਹੇ ਹਨ | ਇਸੇ ਦੌਰਾਨ ਹੀ ਪਿੰਡ ਦੇ ਸਰਪੰਚ ਬਿੱਕਰ ਸਿੰਘ ਤੇ ਸਮੂਹ ਪੰਚਾਇਤ ਮੈਂਬਰਾਂ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ ਤੇ ਸਮੂਹ ਮੈਂਬਰਾਂ, ਸਮਾਜ ਸੇਵਕ ਜਸਵਿੰਦਰ ਸਿੰਘ, ਸੁਖਦੇਵ ਸਿੰਘ ਸ਼ਹਿਰੀਆ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਜਗਜੀਤ ਸਿੰਘ, ਦਲਬੀਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ, ਅੰਕੁਸ਼ ਨਾਰੰਗ, ਸਰਬਜੀਤ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਗੁਰਿੰਦਰ ਕੌਰ, ਰਜਨੀ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ,