18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮਾਧੋਪੁਰ ਵਿਖੇ ਜੱਸਲ ਜਠੇਰਿਆਂ ਦਾ ਮੇਲਾ ਸ਼ਰਧਾ ਪੂਰਵਕ ਸੰਪੰਨ

ਅਜੀਤ ਡੈਸਕ 21-05-2026
ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਾਧੋਪੁਰ ਵਿਖੇ ਜੱਸਲ ਜਠੇਰਿਆਂ ਦਾ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੇਲੇ ਵਿਚ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਥ ਨੇ ਵੀ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਪ੍ਰਬੰਧਕਾਂ ਨੂੰ ਜੋੜ ਮੇਲੇ ਦੀ ਵਧਾਈ ਦਿੰਦਿਆਂ ਆਖਿਆ ਕਿ ਇਸ ਤਰ੍ਹਾਂ ਦੇ ਮੇਲੇ ਸਾਨੂੰ ਸਭਨਾਂ ਨੂੰ ਰਲ ਮਿਲਕੇ ਮਨਾਉਣੇ ਚਾਹੀਦੇ ਹਨ ਉਪਰੰਤ ਕਮਲ ਧਾਲੀਵਾਲ, ਜਰਨੈਲ ਨੰਗਲ ਚੇਅਰਮੈਨ ਨਗਰ ਸੁਧਾਰ ਟਰੱਸਟ, ਤਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਨੇ ਵੀ ਪੁੱਜ ਕੇ ਸਭਨਾਂ ਨੂੰ ਵਧਾਈ ਦਿੱਤੀ | ਇਸ ਮੌਕੇ ਵਿਚ ਪੰਜਾਬ ਦੇ ਨਾਮਵਰ ਕਲਾਕਾਰਾ ਨੇ ਆਪਣੀ ਹਾਜ਼ਰੀ ਭਰੀ | ਸਟੇਜ ਸਕੱਤਰ ਦੀ ਸੇਵਾ ਡਾ: ਸੋਮ ਨਾਥ ਜੱਸਲ ਜਗਪਾਲਪੁਰ ਵਾਲਿਆਂ ਵਲੋਂ ਅਦਾ ਕੀਤੀ ਗਈ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਸਵੇਰ ਤੋਂ ਹੀ ਨਮਨ ਹੋਣੀਆਂ ਸ਼ੁਰੂ ਹੋ ਗਈਆਂ ਸਨ | ਪ੍ਰਬੰਧਕਾਂ ਵਲੋਂ ਸੰਗਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਮਿਸ਼ਨਰੀ ਪਬਲਿਕ ਸਕੂਲ ਪਾਂਸ਼ਟਾ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਅਗਲੀ ਖ਼ਬਰ ਪੰਚਾਇਤਾਂ ਨੇ ਬੀ.ਡੀ.ਪੀ.ਓ. ਦਫ਼ਤਰ ਵਿਖੇ 10 ਦਿਨਾਂ 'ਚ ਹਾਲ ਦੀ ਉਸਾਰੀ ਸ਼ੁਰੂ ਕਰਵਾਉਣ ਦਾ ਦਿੱਤਾ ਅਲਟੀਮੇਟਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।