18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਿਧਾਇਕ ਰਾਣਾ ਨੇ ਵਾਰਡ ਨੰਬਰ 5 ਤੋਂ ਗੁਰਜੀਤ ਕੌਰ ਦੇ ਹੱਕ 'ਚ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਅਜੀਤ ਡੈਸਕ 21-05-2026
ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ)-ਵਾਰਡ ਨੰਬਰ ਪੰਜ ਤੋਂ ਆਜ਼ਾਦ ਧੜੇ ਦੇ ਉਮੀਦਵਾਰ ਸ਼੍ਰੀਮਤੀ ਗੁਰਜੀਤ ਕੌਰ ਸਾਬਕਾ ਕੌਂਸਲਰ ਦੇ ਹੱਕ ਵਿੱਚ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੱਖੀ ਵਾਲਾ ਮੁਹੱਲਾ, ਤਲਵੰਡੀ ਰੋਡ, ਸਬਜ਼ੀ ਮੰਡੀ ਰੋਡ, ਆਰੀਆ ਸਮਾਜ ਚੌਂਕ ਆਦਿ ਵਿਖੇ ਘਰ ਘਰ ਜਾ ਕੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟ ਪਾਉਣ ਲਈ ਅਪੀਲ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਲੋਕ ਉਮੀਦਵਾਰਾਂ ਦੇ ਕੰਮ ਅਤੇ ਵਕਾਰ ਨੂੰ ਵੇਖ ਕੇ ਵੋਟਾਂ ਪਾਉਣਗੇ | ਉਨ੍ਹਾਂ ਕਿਹਾ ਕਿ ਆਜ਼ਾਦ ਧੜੇ ਦੇ ਸਾਰੇ ਉਮੀਦਵਾਰ ਹਰ ਵੇਲੇ ਆਪੋ ਆਪਣੇ ਵਾਰਡਾਂ ਤੇ ਸਮੂਹ ਸ਼ਹਿਰ ਵਾਸੀਆਂ ਲਈ ਖੜੇ ਰਹਿਣਗੇ | ਉਨ੍ਹਾਂ ਵੋਟਰਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਉਮੀਦਵਾਰ ਗੁਰਜੀਤ ਕੌਰ ਦੇ ਪਤੀ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਮੈਨੇਜਰ ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ ਡੱਲਾ, ਵਿਨੇ ਮਦਾਨ, ਸੰਨੀ, ਅਜੀਤ ਸਿੰਘ ਸਾਬਕਾ ਪ੍ਰਧਾਨ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਪਿ੍ੰਸ, ਵਰਿੰਦਰਪਾਲ ਸਿੰਘ ਭਵਾਨੀ ਪੁਰੀ, ਮਨਮੋਹਨ ਸਿੰਘ, ਗੁਰਮੀਤ ਸਿੰਘ, ਹੀਰਾ ਸਿੰਘ ਠੇਕੇਦਾਰ, ਹੈਪੀ ਵਧਵਾ, ਮਿਸਟਰ ਨੀਲੂ, ਸਾਹਿਲ ਧੀਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 10 ਤੋਂ ਆਪ ਉਮੀਦਵਾਰ ਦਿਨੇਸ਼ ਧੀਰ ਦੇ ਚੋਣ ਦਫ਼ਤਰ ਦਾ ਸੱਜਣ ਸਿੰਘ ਚੀਮਾ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਇੰਟਰ ਹਾਊਸ ਖੇਡ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।