22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦਾ ਬੀ.ਸੀ.ਏ. ਪਹਿਲੇ, ਤੀਜੇ ਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 22-05-2026
ਕਪੂਰਥਲਾ, 21 ਮਈ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਸੀ.ਏ. ਪਹਿਲੇ, ਤੀਜੇ ਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਬੀ.ਸੀ.ਏ. ਪਹਿਲੇ ਸਮੈਸਟਰ ਦੀ ਵਿਦਿਆਰਥਣ ਕੁਲਜੀਤ ਕੌਰ 7.82 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੇ, ਅਰਸ਼ਦੀਪ ਕੌਰ 7.45 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜੇ ਤੇ ਮਨੀਸ਼ਾ 6.36 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਹੀ | ਇਸੇ ਤਰ੍ਹਾਂ ਬੀ.ਸੀ.ਏ. ਤੀਜੇ ਸਮੈਸਟਰ ਦੀ ਸੰਦੀਪ ਕੌਰ 8.43 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ, ਸਿਮਰਨ ਕੌਰ ਤੇ ਸਵਨੀਤ ਕੌਰ ਦੋਵੇਂ 8.39 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਤੇ ਕੋਮਲ 8.23 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜੇ ਸਥਾਨ ਲਿਆ | ਪਿ੍ੰਸੀਪਲ ਨੇ ਦੱਸਿਆ ਕਿ ਬੀ.ਸੀ.ਏ. 5ਵੇਂ ਸਮੈਸਟਰ ਵਿਚ ਹਰਲੀਨ ਕੌਰ 8.91 ਐਸ.ਜੀ.ਪੀ.ਏ., ਰਾਜਨਵੀਰ ਕੌਰ 8.65 ਐਸ.ਜੀ.ਪੀ.ਏ. ਤੇ ਜੈਸਿਕਾ ਨੇ 8.52 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਸ਼ਾਨਦਾਰ ਨਤੀਜੇ 'ਤੇ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਲਈ ਪ੍ਰੇਰਿਤ ਕੀਤਾ | ਪ੍ਰਬੰਧਕ ਕਮੇਟੀ ਨੇ ਕਾਲਜ ਦੇ ਸਟਾਫ਼ ਨੂੰ ਵੀ ਸ਼ੁੱਭਕਾਮਨਾਵਾਂ ਦਿੱਤੀਆਂ | ਵਿਕਰਮ ਆਨੰਦ ਨੇ ਕਿਹਾ ਕਿ ਕਾਲਜ ਦੀ ਮੈਨੇਜਮੈਂਟ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਕਾਲਜ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ |
ਪਿਛਲੀ ਖ਼ਬਰ ਤਨਖ਼ਾਹਾਂ ਦੀ ਅਦਾਇਗੀ ਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਦਾ ਇਕ ਦਿਨ ਦਾ ਸੰਕੇਤਕ ਧਰਨਾ ਅੱਜ ਅਗਲੀ ਖ਼ਬਰ ਦੜ੍ਹਾ ਸੱਟਾ ਲਗਾਉਣ ਤੇ ਧੋਖਾਧੜੀ ਕਰਨ ਸੰਬੰਧੀ ਅੱਧੀ ਦਰਜਨ ਤੋਂ ਵੱਧ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।