12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਆਵਾਰਾਗਰਦੀ ਕਰਦਾ ਇੱਕ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 01-06-2026

ਭੁਲੱਥ, 31 ਮਈ (ਸਿੱਧੂ, ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਆਵਾਰਾਗਰਦੀ ਕਰਦੇ ਕਾਬੂ ਕੀਤਾ ਗਿਆ | ਥਾਣਾ ਮੁਖੀ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਜਦੋਂ ਪੁਲਿਸ ਪਾਰਟੀ ਪਿੰਡ ਰਾਮਗੜ੍ਹ ਦੇ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਰੋਡ 'ਤੇ ਬਿਨਾਂ ਵਜ੍ਹਾ ਘੁੰਮ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਸੜਕ ਦੇ ਕਿਨਾਰੇ ਇੱਕ ਦਰੱਖ਼ਤ ਦੇ ਪਿੱਛੇ ਆਪਣੇ ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਲੱਗਾ | ਜਿਸ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਜਿਸ ਨੇ ਆਪਣਾ ਨਾਂਅ ਰੋਹਿਤ ਪੁੱਤਰ ਸੁਰਿੰਦਰ ਪਾਲ ਵਾਸੀ ਆਲਮਪੁਰ ਬੱਕਾ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਦੱਸਿਆ | ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
ਫਗਵਾੜਾ, 31 ਮਈ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਭਾਣੋਕੀ ਇੱਟਾਂ ਦੇ ਭੱਠੇ ਵਲੋਂ ਆ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ 53 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀ ਦੀ ਪਛਾਣ ਪਰਮਜੀਤ ਸਿੰਘ ਉਰਫ਼ ਮਿੱਠੂ ਪੁੱਤਰ ਕੁਲਦੀਪ ਸਿੰਘ ਵਾਸੀ ਬਸੰਤ ਨਗਰ ਵਜੋਂ ਹੋਈ ਹੈ | ਇਸੇ ਤਰ੍ਹਾਂ ਸਦਰ ਪੁਲੀਸ ਨੇ ਨਸ਼ੇ ਦਾ ਸੇਵਨ ਕਰਦੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਡੀ.ਐਸ.ਪੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਜੀਵਨ ਕੁਮਾਰ ਪੁੱਤਰ ਗੁਰਨਾਮ ਰਾਮ ਵਾਸੀ ਪਿੰਡ ਢੱਕ ਪੰਡੋਰੀ ਵਜੋਂ ਹੋਈ ਹੈ |

ਪਿਛਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ ਅਗਲੀ ਖ਼ਬਰ ਆਰ.ਟੀ.ਆਈ. ਕਾਰਕੁੰਨ ਸਿਮਰਨਜੀਤ ਸਿੰਘ ਕਤਲ ਕਾਂਡ : ਮੁੱਖ ਮੁਲਜ਼ਮ ਸ਼ਰਨਜੀਤ ਸਿੰਘ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।