12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

7 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

ਅਜੀਤ ਡੈਸਕ 01-06-2026
ਨਡਾਲਾ, 31 ਮਈ (ਰਘਬਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਡਾਲਾ ਪੁਲਿਸ ਨੇ ਇੱਕ ਮਹਿਲਾ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਸੁਖਦੇਵ ਸਿੰਘ ਆਪਣੇ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਭੈੜੇ ਪੁਰਸ਼ਾਂ ਦੀ ਤਲਾਸ਼ ਅਤੇ ਗਸ਼ਤ ਦੌਰਾਨ ਪਿੰਡ ਲੱਖਣ ਕੇ ਪੱਡਾ ਦੇ ਸਰਕਾਰੀ ਸਕੂਲ ਨੇੜੇ ਮੌਜੂਦ ਸਨ | ਇਸ ਦੌਰਾਨ ਇੱਕ ਮਹਿਲਾ ਸਾਹਮਣੇ ਤੋਂ ਆਉਂਦੀ ਦਿਖਾਈ ਦਿੱਤੀ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਸ਼ੱਕੀ ਹਰਕਤ ਕਰਦਿਆਂ ਆਪਣੀ ਚੁੰਨੀ ਦੇ ਪੱਲੇ ਵਿਚੋਂ ਇੱਕ ਵਜ਼ਨਦਾਰ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਤੇਜ਼ੀ ਨਾਲ ਤੁਰਨ ਲੱਗ ਪਈ | ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮਹਿਲਾ ਨੂੰ ਕਾਬੂ ਕਰ ਲਿਆ, ਜਿਸ ਦੀ ਪਛਾਣ ਸੰਦੀਪ ਕੌਰ ਵਾਸੀ ਰਾਜਪੁਰ ਝੁੱਗੀਆਂ ਥਾਣਾ ਸੁਭਾਨਪੁਰ ਵਜੋਂ ਹੋਈ ਤੇ ਉਸ ਵੱਲੋਂ ਸੁੱਟੇ ਗਏ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ |ਪੁਲਿਸ ਨੇ ਉਕਤ ਮਹਿਲਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਤੱਥਾਂ ਦਾ ਪਤਾ ਲਗਾਇਆ ਜਾ ਸਕੇ |
ਪਿਛਲੀ ਖ਼ਬਰ ਕੇਂਦਰ ਸਰਕਾਰ ਮਹਿੰਗਾਈ 'ਚ ਵਾਧਾ ਕਰਕੇ ਆਮ ਲੋਕਾਂ ਨਾਲ ਧੱਕਾ ਕਰ ਰਹੀ ਹੈ-ਮਾਸਟਰ ਰਾਜਪਾਲ ਨਾਹਰ ਅਗਲੀ ਖ਼ਬਰ ਆਵਾਰਾਗਰਦੀ ਕਰਦਾ ਇੱਕ ਨੌਜਵਾਨ ਕਾਬੂ, ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।