13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੇਂਦਰ ਸਰਕਾਰ ਮਹਿੰਗਾਈ 'ਚ ਵਾਧਾ ਕਰਕੇ ਆਮ ਲੋਕਾਂ ਨਾਲ ਧੱਕਾ ਕਰ ਰਹੀ ਹੈ-ਮਾਸਟਰ ਰਾਜਪਾਲ ਨਾਹਰ

ਅਜੀਤ ਡੈਸਕ 01-06-2026
ਭੁਲੱਥ, 31 ਮਈ (ਮੇਹਰ ਚੰਦ ਸਿੱਧੂ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਤੇ ਡੀਜ਼ਲ, ਪੈਟਰੋਲ, ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਰੋਸ ਵਜੋਂ ਕਰਤਾਰਪੁਰ ਰੋਡ ਭੁਲੱਥ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਪਾਰਟੀ ਹਾਈ ਕਮਾਂਡ ਦੇ ਸੱਦੇ 'ਤੇ ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਆਗੂਆਂ ਵੱਲੋਂ ਇਕੱਤਰ ਹੋ ਕੇ ਪਾਰਟੀ ਦੇ ਜਨਰਲ ਸਕੱਤਰ ਪੰਜਾਬ ਤੇ ਇੰਚਾਰਜ ਵਿਧਾਨ ਸਭਾ ਹਲਕਾ ਭੁਲੱਥ ਮਾਸਟਰ ਰਾਜਪਾਲ ਨਾਹਰ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੌਰਾਨ ਮਾਸਟਰ ਰਾਜਪਾਲ ਨਾਹਰ ਨੇ ਕਿਹਾ ਕਿ ਸਰਕਾਰ ਨੇ ਡੀਜ਼ਲ, ਪੈਟਰੋਲ ਤੇ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਲੋਕਾਂ ਨਾਲ ਧੱਕਾ ਕੀਤਾ ਹੈ | ਉਨ੍ਹਾਂ ਕਿਹਾ ਕਿ ਵੱਧ ਰਹੀ ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਤੇ ਕੇਂਦਰ ਸਰਕਾਰ ਮਹਿੰਗਾਈ ਬੇਰੁਜ਼ਗਾਰੀ ਨੂੰ ਦਿਨ ਪ੍ਰਤੀ ਦਿਨ ਬੜਾਵਾ ਦੇ ਰਹੀ ਹੈ | ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਰਕੇ ਦੇਸ਼ ਦੀ ਜਨਤਾ ਕਰਜ਼ੇ ਦੇ ਬੋਝ ਹੇਠਾਂ ਦੱਬਦੀ ਚਲੀ ਜਾ ਰਹੀ ਹੈ, ਚਾਹੇ ਉਹ ਮਜ਼ਦੂਰ ਵਰਗ ਹੋਵੇ, ਚਾਹੇ ਕਿਸਾਨ ਵਰਗ ਹੋਵੇ ਤੇ ਚਾਹੇ ਛੋਟਾ ਦੁਕਾਨਦਾਰ ਹੋਵੇ ਦਿਨ ਪ੍ਰਤੀ ਦਿਨ ਗਿਰਾਵਟ ਵੱਲ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਘਰੇਲੂ ਗੈਸ 2500 ਰੁਪਏ ਤੋਂ ਲੈ ਕੇ 3500 ਰੁਪਏ ਤੱਕ ਮਹਿੰਗੀ ਕੀਤੀ ਜਾ ਰਹੀ ਹੈ, ਜਿਸ ਕਰਕੇ ਆਮ ਗਰੀਬ ਪਰਿਵਾਰ ਪ੍ਰਭਾਵਿਤ ਹੁੰਦੇ ਨਜ਼ਰ ਆ ਰਹੇ ਹਨ, ਦੂਜੇ ਪਾਸੇ ਸਮਾਰਟ ਮੀਟਰ ਜਿਹੜੇ ਸਰਕਾਰ ਲਗਾ ਰਹੀ ਹੈ ਉਹ ਪਾਰਦਰਸ਼ੀ ਨਾ ਹੋਣ ਕਰਕੇ ਉਹ ਈਵੀਐਮ ਦੀ ਤਰ੍ਹਾਂ ਗੈਰ ਕਾਨੂੰਨੀ ਤਰੀਕੇ ਨਾਲ ਇਸਤੇਮਾਲ ਕਰ ਰਹੀ ਹੈ | ਇਹ ਸਭ ਸਰਕਾਰਾਂ ਦੀਆਂ ਗਲਤ ਨੀਤੀਆਂ ਕਰਕੇ ਹੈ, ਗੈਸ ਏਜੰਸੀਆਂ ਦੇ ਬਾਹਰ ਗੈਸ ਸਿਲੰਡਰ ਲੈਣ ਲਈ ਲੋਕਾਂ ਨੂੰ ਸਾਰਾ ਸਾਰਾ ਦਿਨ ਕਈ ਵਾਰ ਖੜੇ ਹੋਣਾ ਪੈਂਦਾ ਹੈ, ਜਿਸ ਕਰਕੇ ਸਰਕਾਰ ਨੂੰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਵੱਲ ਧਿਆਨ ਦੇਣ ਦੀ ਵਧੇਰੇ ਲੋੜ ਹੈ | ਇਸ ਮੌਕੇ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਬਿੱਟੂ, ਸੁਰਿੰਦਰ ਸਿੰਘ, ਸੋਮਨਾਥ, ਸੋਨੰੂ ਕੁਮਾਰ, ਸਾਗਰ, ਜੀਤ ਲਾਲ ਲਿੱਟਾਂ, ਸੁਖਦੇਵ ਸਿੰਘ ਫ਼ੌਜੀ, ਬਲਦੇਵ ਸਿੰਘ, ਰਵੀ ਕੁਮਾਰ, ਸਨੀ, ਜਗੀਰ ਸਿੰਘ ਭਗਵਾਨਪੁਰ, ਚਰਨਜੀਤ ਸਿੰਘ, ਦਵਿੰਦਰ ਸਿੰਘ, ਭੈਣ ਹਰਵਿੰਦਰ ਕੌਰ, ਬੀਬੀ ਨਰਿੰਦਰ ਕੌਰ, ਦਵਿੰਦਰ ਸਿੰਘ ਭੱਟੀ, ਬਿੰਦਰ ਕੌਰ, ਨਰਿੰਦਰ ਕੌਰ ਬਾਦਲਪੁਰ, ਮਾਸਟਰ ਸੁਖਵਿੰਦਰ, ਅਮਰ ਸਿੰਘ, ਸੁਖਵਿੰਦਰ ਭੁਲੱਥ, ਲਕਸ਼ਮੀ ਨਾਹਰ, ਬੀਬੀ ਮਹਿੰਦਰ ਕੌਰ, ਸੁਰਜੀਤ ਕੌਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਹਜ਼ਾਰਾਂ ਮੁਲਾਜ਼ਮਾਂ ਦੇ ਹੱਕ 'ਚ ਲਿਆ ਇਤਿਹਾਸਕ ਫ਼ੈਸਲਾ-ਡਾ. ਰਾਜ ਕੁਮਾਰ ਚੱਬੇਵਾਲ ਅਗਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।