19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

'ਮੇਰੀ ਰਸੋਈ' ਯੋਜਨਾ ਲੋੜਵੰਦ ਪਰਿਵਾਰਾਂ ਲਈ ਵੱਡੀ ਸਹਾਇਤਾ-ਕੁਲਦੀਪ ਪਾਠਕ <br/>

ਅਜੀਤ ਡੈਸਕ 02-06-2026
ਢਿਲਵਾਂ, 1 ਜੂਨ (ਗੋਬਿੰਦ ਸੁਖੀਜਾ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਸੂਬਾ ਸੰਯੁਕਤ ਸਕੱਤਰ ਬੁੱਧੀ ਜੀਵੀ ਵਿੰਗ ਤੇ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ 'ਮੇਰੀ ਰਸੋਈ' ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਅਤੇ ਮਦਦ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਦਾ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਲੋਕਾਂ ਨੂੰ ਅਸਲ ਲਾਭ ਪਹੁੰਚਾਉਣਾ ਹੈ | ਉਨ੍ਹਾਂ ਦੱਸਿਆ ਕਿ 'ਮੇਰੀ ਰਸੋਈ' ਯੋਜਨਾ ਦੇ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਆਸਾਨੀ ਨਾਲ ਪੂਰਾ ਕਰ ਸਕਣ | ਉਨ੍ਹਾਂ ਕਿਹਾ ਕਿ ਯੋਜਨਾ ਦੇ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਦਿੱਤੀ ਜਾ ਰਹੀ ਹੈ, ਜਿਸ ਵਿਚ 2 ਕਿੱਲੋ ਛੋਲਿਆਂ ਦੀ ਦਾਲ, 2 ਕਿੱਲੋ ਖੰਡ, 1 ਕਿੱਲੋ ਲੂਣ, 1 ਲੀਟਰ ਸਰੋਂ੍ਹ ਦਾ ਤੇਲ ਅਤੇ 200 ਗ੍ਰਾਮ ਹਲਦੀ ਸ਼ਾਮਲ ਹੈ |


ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਕਲਾਸ ਰੂਮ ਮੈਨੇਜਮੈਂਟ ਸੰਬੰਧੀ ਅਧਿਆਪਕਾਂ ਦਾ ਸੈਮੀਨਾਰ ਅਗਲੀ ਖ਼ਬਰ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੇ ਕੈਮਿਸਟਰੀ ਦੀ ਉ ੱਤਰ ਕਾਪੀ ਬਦਲਣ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।