26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਿਜਲੀ ਸਪਲਾਈ ਵਿਚ ਸੁਧਾਰ ਨਾ ਹੋਣ ’ਤੇ ਕਿਸਾਨ 3 ਜੁਲਾਈ ਨੂੰ ਸਰਕਲ ਦਫ਼ਤਰ ਮੂਹਰੇ ਪੱਕਾ ਮੋਰਚਾ ਲਗਾਉਣਗੇ-ਕਿਸਾਨ ਆਗੂ

ਅਜੀਤ ਡੈਸਕ 01-07-2026
ਕਪੂਰਥਲਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਕਿਰਤੀ ਕਿਸਾਨ ਯੂਨੀਅਨ ਕੁਲਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਬੀ.ਕੇ. ਕ੍ਰਾਂਤੀਕਾਰੀ ਦੇ ਆਗੂਆਂ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਕਾਮਰੇਡ ਬਲਵਿੰਦਰ ਸਿੰਘ ਭੁੱਲਰ, ਕਾਮਰੇਡ ਮੁਕੰਦ ਸਿੰਘ, ਧਰਮਿੰਦਰ ਸਿੰਘ, ਮਨਜਿੰਦਰ ਕਮਲ ਨੇ ਪਾਵਰਕਾਮ ਦੇ ਉਪ ਚੀਫ਼ ਇੰਜੀਨੀਅਰ ਸੁਰਿੰਦਰਪਾਲ ਸੋਂਧੀ ਨੂੰ ਇਕ ਮੰਗ ਪੱਤਰ ਦੇ ਕੇ ਪਾਵਰਕਾਮ ਤੇ ਸਰਕਾਰ ਤੋਂ ਮੰਗ ਕੀਤੀ ਕਿ 8 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਮੁਤਾਬਿਕ ਕਿਸਾਨਾਂ ਨੂੰ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਝੋਨੇ ਦੀ ਫ਼ਸਲ ਪਾਲ ਸਕਣ | ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਸਮੇਂ ਕਿਸਾਨਾਂ ਨੂੰ 3 ਤੋਂ ਲੈ ਕੇ 4 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ, ਜਦਕਿ ਬਾਕੀ ਸਮਾਂ ਬਿਜਲੀ ਕੱਟਾਂ ਵਿਚ ਗੁਜ਼ਰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਜ਼ਾਨਾ ਘੱਟੋ ਘੱਟ 8 ਘੰਟੇ ਬਿਜਲੀ ਦੀ ਲੋੜ ਹੈ, ਜਦਕਿ ਪਾਵਰਕਾਮ ਵਲੋਂ ਉਨ੍ਹਾਂ ਨੂੰ ਲੋੜ ਅਨੁਸਾਰ ਬਿਜਲੀ ਨਹੀਂ ਦਿੱਤੀ ਜਾ ਰਹੀ | ਜਿਸ ਕਾਰਨ ਪਹਿਲਾਂ ਲੱਗੇ ਝੋਨੇ ਦੇ ਖੇਤ ਪਾਣੀ ਦੀ ਘਾਟ ਕਾਰਨ ਸੁੱਕ ਰਹੇ ਹਨ ਤੇ ਕੁੱਝ ਖੇਤਾਂ ਵਿਚ ਨਦੀਨ ਉੱਗਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਪੇਂਡੂ ਖੇਤਰਾਂ ਦਾ ਸਵਾਲ ਹੈ, ਪਾਵਰਕਾਮ ਵਲੋਂ ਪਿੰਡਾਂ ਵਿਚ ਵੀ ਲੰਮੇ ਲੰਮੇ ਘੱਟ ਲਗਾਏ ਜਾ ਰਹੇ ਹਨ ਤੇ ਅੱਤ ਦੀ ਗਰਮੀ ਵਿਚ ਛੋਟੇ ਬੱਚੇ ਤੇ ਬਜ਼ੁਰਗ ਮੁਸ਼ਕਿਲ ਹਾਲਾਤ ਵਿਚੋਂ ਗੁਜਰ ਰਹੇ ਹਨ | ਕਿਸਾਨ ਆਗੂਆਂ ਨੇ ਪਾਵਰਕਾਮ ਦੇ ਉਪ ਚੀਫ਼ ਇੰਜੀਨੀਅਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 2 ਜੁਲਾਈ ਤੱਕ ਬਿਜਲੀ ਸਪਲਾਈ ਵਿਚ ਕੋਈ ਸੁਧਾਰ ਨਾ ਹੋਇਆ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਿਸਾਨ 3 ਜੂਨ ਨੂੰ ਪਾਵਰਕਾਮ ਦੇ ਉਪ ਚੀਫ਼ ਇੰਜੀਨੀਅਰ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਸੁਰਜੀਤ ਸਿੰਘ ਨੱਥੂ ਚਾਹਲ, ਇਸ ਮੌਕੇ ਕਿਸਾਨ ਆਗੂ ਸੁਰਜੀਤ ਸਿੰਘ ਨੱਥੂ ਚਾਹਲ, ਤਰਸੇਮ ਸਿੰਘ ਬੰਨੇਮੱਲ, ਬਿੰਦੂ ਸੁੰਨੜਵਾਲ, ਰਾਜਬੀਰ ਸਿੰਘ ਚਮਿਆਰਾ, ਚੰਨ ਮੋਮੀ, ਹਰਭਜਨ ਸਿੰਘ ਮਨਸੂਰਵਾਲ, ਲਾਡੀ ਔਜਲਾ, ਸੁਖਚੈਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸਕੂਲ ’ਚ ਵਿਸ਼ਵ ਸੋਸ਼ਲ ਮੀਡੀਆ ਦਿਵਸ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਾਬਾ ਸ੍ਰੀ ਚੰਦ ਟਰੱਸਟ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।