08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਪੂਰਥਲਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ.

ਅਜੀਤ ਡੈਸਕ 08-08-2026
ਕਪੂਰਥਲਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. ਵਿਚ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ ਵਿਚ 8ਵੇਂ ਗੁਰੂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਸ਼ਬਦ ਗਾਇਣ ਨਾਲ ਹੋਇਆ ਤੇ ਬਾਅਦ ਵਿਚ 7ਵੀਂ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਗੁਰੂ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ, ਜਦਕਿ 8ਵੀਂ ਦੀ ਵਿਦਿਆਰਥਣ ਹਰਨੂਰ ਕੌਰ ਤੇ 9ਵੀਂ ਜਮਾਤ ਦੀਆਂ ਵਿਦਿਆਰਥਣਾਂ ਗੁਰਲੀਨ ਤੇ ਸੁਖਮਨੀ ਨੇ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਵਲੋਂ ਦਰਸਾਏ ਗਏ ਤਿਆਗ ਤੇ ਪਿਆਰ ਦੇ ਰਾਹ ‘ਤੇ ਚੱਲ ਕੇ ਸਰਬੱਤ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਮੀਟਿੰਗ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੇ ਸਾਥੀ ਚੰਡੀਗੜ੍ਹ ਮਹਾਂ ਰੈਲੀ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।