08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬੀਬੀ ਜਗੀਰ ਕੌਰ ਦੇ ਹੱਕ ’ਚ ਨਡਾਲਾ ਵਿਖੇ ਯੂਥ ਮੀਟਿੰਗ

ਨਡਾਲਾ, 7 ਅਗਸਤ (ਰਘਬਿੰਦਰ ਸਿੰਘ)-ਜ਼ਿਲ੍ਹਾ ਪਰਿਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਵੱਲੋਂ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਦੇ ਹੱਕ ਵਿਚ ਨਡਾਲਾ ਵਿਖੇ ਯੂਥ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਹਲਕੇ ਦੀ ਮੌਜੂਦਾ ਰਾਜਨੀਤਕ ਸਥਿਤੀ ਅਤੇ ਨੌਜਵਾਨਾਂ ਦੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ| ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਅਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਇੱਕਜੁੱਟ ਹੋਣ | ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਕਿਸੇ ਵੀ ਰਾਜਨੀਤਕ ਤਬਦੀਲੀ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ | ਮੀਟਿੰਗ ਦੌਰਾਨ ਬੀਬੀ ਜਗੀਰ ਕੌਰ ਦੀ ਅਗਵਾਈ ਅਤੇ ਹਲਕੇ ਵਿਚ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ | ਯੂਥ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ‘ਤੇ ਜ਼ੋਰ ਦਿੱਤਾ | ਮੀਟਿੰਗ ਦੌਰਾਨ ਆਗਾਮੀ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਤੇਜ਼ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਖੇਡ ਪ੍ਰਮੋਟਰ ਕਾਲਾ ਬਾਗੜੀਆਂ,ਦਵਿੰਦਰ ਸਿੰਘ ਚੀਮਾ, ਅੰਮਿ੍ਤ ਸਿੰਘ ਖੱਖ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 08-08-2026

ਪਿਛਲੀ ਖ਼ਬਰ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਜ਼ਮੀਨਾਂ ਦੀ ਤਕਸੀਮ ਸੰਬੰਧੀ ਵਿਧਾਨ ਸਭਾ ’ਚ ਮੁੱਦਾ ਉਠਾਇਆ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲੱਬਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।