08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜਥੇ . ਸੁਖਜੀਤ ਸਿੰਘ ਢੱਪਈ ਦਮਦਮੀ ਟਕਸਾਲ ਸੇਵਕ ਜਥੇ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਣੇ

ਸੁਲਤਾਨਪੁਰ ਲੋਧੀ, 7 ਅਗਸਤ (ਪ. ਪ.

ਅਜੀਤ ਡੈਸਕ 08-08-2026
ਸੁਲਤਾਨਪੁਰ ਲੋਧੀ, 7 ਅਗਸਤ (ਪ.ਪ.ਰਾਹੀਂ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅਤੇ ਯੂਨਾਈਟਿਡ ਇੰਪਲਾਈਜ਼ ਫ਼ਰੰਟ ਪੰਜਾਬ ਵੱਲੋਂ ਸੂਬਾ ਸਰਕਾਰ ਵੱਲੋਂ ਵਾਅਦਾ ਤੋੜਨ ਦੇ ਵਿਰੋਧ ਵਿਚ ਸੁਲਤਾਨਪੁਰ ਲੋਧੀ ਵਿਖੇ ਯੂਨੀਅਨ ਆਗੂਆਂ ਨੇ ਸਮੂਹਿਕ ਛੁੱਟੀ ਲੈ ਕੇ ਵਿਰੋਧ ਪ੍ਰਗਟਾਇਆ | ਹੜਤਾਲ ਕਾਰਨ ਸੁਲਤਾਨਪੁਰ ਲੋਧੀ ਸਥਿਤ ਵੱਖ ਵੱਖ ਵਿਭਾਗਾਂ ਦੇ ਦਫ਼ਤਰ ਸੁੰਨ ਸਾਨ ਰਹੇ,ਜਿਸ ਕਾਰਨ ਸਰਕਾਰੀ ਦਫ਼ਤਰਾਂ ਵਿਚ ਕੰਮ ਲਈ ਆਏ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ | ਲੋਕ ਸਵੇਰ ਤੋਂ ਹੀ ਆਪਣੇ ਸਰਟੀਫਿਕੇਟ, ਜ਼ਮੀਨੀ ਰਜਿਸਟਰੀਆਂ ਅਤੇ ਦਸਤਾਵੇਜ਼ਾਂ ਨੂੰ ਠੀਕ ਕਰਵਾਉਣ ਲਈ ਘੰਟਿਆਂਬੱਧੀ ਸਰਕਾਰੀ ਦਫ਼ਤਰਾਂ ਦੇ ਬਾਹਰ ਉਡੀਕ ਕਰ ਰਹੇ ਸਨ, ਪਰ ਸਰਕਾਰੀ ਕਰਮਚਾਰੀਆਂ ਦੇ ਸਮੂਹਿਕ ਛੁੱਟੀ ਤੇ ਜਾਣ ਕਾਰਨ ਸਾਰਾ ਸਿਸਟਮ ਠੱਪ ਰਿਹਾ | ਸ਼ਨੀਵਾਰ ਅਤੇ ਐਤਵਾਰ ਨੂੰ ਸਰਕਾਰੀ ਛੁੱਟੀਆਂ ਹੋਣ ਕਾਰਨ ਲੋਕਾਂ ਨੂੰ ਸੋਮਵਾਰ ਨੂੰ ਵਾਪਸ ਆਉਣਾ ਪਵੇਗਾ | ਇਸ ਸਬੰਧੀ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਅਤੇ ਰੈਵੇਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ, ਸੁਨੀਲ ਗੌਂਡ, ਪਟਵਾਰੀ ਰਾਜਨਬੀਰ ਅਟਵਾਲ, ਬਲਾਕ ਪ੍ਰਧਾਨ ਪਟਵਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਹਿਮਾਚਲ ਪ੍ਰਦੇਸ਼ ਸਰਕਾਰ ਵਾਂਗ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ ਇੱਕ ਵਿਆਪਕ ਨੋਟੀਫ਼ਿਕੇਸ਼ਨ ਜਾਰੀ ਕਰੇਗੀ ਅਤੇ ਕਰਮਚਾਰੀਆਂ ਦੀਆਂ ਹੋਰ ਮੰਗਾਂ ਨੂੰ ਵੀ ਲਾਗੂ ਕਰੇਗੀ | ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ ਅਤੇ ਰਾਜ ਕੇਡਰ ਤੋਂ ਪੈਦਾ ਹੋਣ ਵਾਲੇ ਲੰਬਿਤ ਮਾਮਲਿਆਂ ‘ਤੇ ਵਿਚਾਰ ਕੀਤਾ ਜਾਵੇ | ਇਸ ਮੌਕੇ ਮਨਜਿੰਦਰ ਸਿੰਘ, ਲਵਪ੍ਰੀਤ ਸਿੰਘ, ਅਮਨਦੀਪ ਸਿੰਘ, ਚਤਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਤੀਜੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰੱਖੀ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨ... ਅਗਲੀ ਖ਼ਬਰ ਡਡਵਿੰਡੀ ਵਿਖੇ ਬਾਬਾ ਦੂਲੇ ਸ਼ਾਹ ਯਾਦਗਾਰੀ ਛਿੰਝ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।