08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਚੋਰੀ ਦੇ ਕਥਿਤ ਦੋਸ਼ ਹੇਠ ਪੁੱਛਗਿੱਛ ਲਈ ਲਿਆਂਦਾ ਨੌਜਵਾਨ ਪੁਲਿਸ ਹਿਰਾਸਤ ’ਚੋਂ ਲਾਪਤਾ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਚੌਂਕੀ ਅੱਗੇ ਰੋਸ ਪ੍ਰਦਰਸ਼ਨ

ਡਡਵਿੰਡੀ, 7 ਅਗਸਤ (ਦਿਲਬਾਗ ਸਿੰਘ ਝੰਡ)-ਥਾਣਾ ਸੁਲਤਾਨਪੁਰ ਲੋਧੀ ਅਧੀਨ ਆਉਂਦੀ ਪੁਲਿਸ ਚੌਂਕੀ ਮੋਠਾਂਵਾਲ ਵਿਚ ਉਸ ਸਮੇਂ ਹੰਗਾਮੇ ਵਾਲੇ ਹਾਲਾਤ ਬਣ ਗਏ ਜਦੋਂ ਚੋਰੀ ਦੇ ਇੱਕ ਕਥਿਤ ਮਾਮਲੇ ਵਿਚ ਪੁੱਛਗਿੱਛ ਲਈ ਲਿਆਂਦਾ ਗਿਆ ਨੌਜਵਾਨ ਸਾਹਿਲ ਕੁਮਾਰ ਉਰਫ਼ ਬਿੱਲੀ ਵਾਸੀ ਪਿੰਡ ਮੁਹੱਬਲੀਪੁਰ ਸ਼ੱਕੀ ਹਾਲਾਤਾਂ ਵਿਚ ਪੁਲਿਸ ਹਿਰਾਸਤ ਵਿਚੋਂ ਲਾਪਤਾ ਹੋਣ ਦੀ ਗੱਲ ਸਾਹਮਣੇ ਆਈ | ਇਸ ਘਟਨਾ ਦੀ ਸੂਚਨਾ ਮਿਲਣ ਉਪਰੰਤ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਰਿਸ਼ਤੇਦਾਰਾਂ ਨੇ ਚੌਂਕੀ ਮੋਠਾਂਵਾਲ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ | ਮੁਹੱਬਲੀਪੁਰ ਨਿਵਾਸੀ ਨੌਜਵਾਨ ਦੀ ਮਾਤਾ ਸੀਮਾ ਤੇ ਪਰਿਵਾਰ ਨੇ ਦੋਸ਼ ਲਗਾਇਆ ਕਿ ਜਦੋਂ ਨੌਜਵਾਨ ਪੁਲਿਸ ਦੀ ਹਿਰਾਸਤ ਵਿਚ ਸੀ ਤਾਂ ਉਸ ਦੇ ਗਾਇਬ ਹੋਣ ਲਈ ਜ਼ਿੰਮੇਵਾਰੀ ਕਿਸ ਦੀ ਬਣਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੁਲਿਸ ਹਿਰਾਸਤ ਵਿਚੋਂ ਹੀ ਲਾਪਤਾ ਹੋ ਗਿਆ ਹੈ ਤਾਂ ਇਹ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ | ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਸਾਹਿਲ ਉਰਫ਼ ਬਿੱਲੀ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾਵੇ | ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਸਾਹਿਲ ਉਰਫ਼ ਬਿੱਲੀ ਦਾ ਕੋਈ ਸੁਰਾਗ ਕਦੋਂ ਮਿਲਦਾ ਹੈ ਅਤੇ ਇਸ ਪੂਰੇ ਮਾਮਲੇ ਦੀ ਸਚਾਈ ਕੀ ਹੈ |

70ਵੀਂਆਂ ਜ਼ੋਨ ਪੱਧਰੀ ਖੇਡਾਂ ਵਿਚ ਆਨੰਦ ਪਬਲਿਕ ਸਕੂਲ ਦੇ ਵਿਦਿਆਰਥੀ ਰਣਬੀਰ ਸਿੰਘ ਨੇ ਦੋ ਸੋਨ ਤਗਮੇ ਜਿੱਤੇ 08-08-2026
ਡਡਵਿੰਡੀ, 7 ਅਗਸਤ (ਦਿਲਬਾਗ ਸਿੰਘ ਝੰਡ)-ਥਾਣਾ ਸੁਲਤਾਨਪੁਰ ਲੋਧੀ ਅਧੀਨ ਆਉਂਦੀ ਪੁਲਿਸ ਚੌਂਕੀ ਮੋਠਾਂਵਾਲ ਵਿਚ ਉਸ ਸਮੇਂ ਹੰਗਾਮੇ ਵਾਲੇ ਹਾਲਾਤ ਬਣ ਗਏ ਜਦੋਂ ਚੋਰੀ ਦੇ ਇੱਕ ਕਥਿਤ ਮਾਮਲੇ ਵਿਚ ਪੁੱਛਗਿੱਛ ਲਈ ਲਿਆਂਦਾ ਗਿਆ ਨੌਜਵਾਨ ਸਾਹਿਲ ਕੁਮਾਰ ਉਰਫ਼ ਬਿੱਲੀ ਵਾਸੀ ਪਿੰਡ ਮੁਹੱਬਲੀਪੁਰ ਸ਼ੱਕੀ ਹਾਲਾਤਾਂ ਵਿਚ ਪੁਲਿਸ ਹਿਰਾਸਤ ਵਿਚੋਂ ਲਾਪਤਾ ਹੋਣ ਦੀ ਗੱਲ ਸਾਹਮਣੇ ਆਈ | ਇਸ ਘਟਨਾ ਦੀ ਸੂਚਨਾ ਮਿਲਣ ਉਪਰੰਤ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਰਿਸ਼ਤੇਦਾਰਾਂ ਨੇ ਚੌਂਕੀ ਮੋਠਾਂਵਾਲ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ | ਮੁਹੱਬਲੀਪੁਰ ਨਿਵਾਸੀ ਨੌਜਵਾਨ ਦੀ ਮਾਤਾ ਸੀਮਾ ਤੇ ਪਰਿਵਾਰ ਨੇ ਦੋਸ਼ ਲਗਾਇਆ ਕਿ ਜਦੋਂ ਨੌਜਵਾਨ ਪੁਲਿਸ ਦੀ ਹਿਰਾਸਤ ਵਿਚ ਸੀ ਤਾਂ ਉਸ ਦੇ ਗਾਇਬ ਹੋਣ ਲਈ ਜ਼ਿੰਮੇਵਾਰੀ ਕਿਸ ਦੀ ਬਣਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੁਲਿਸ ਹਿਰਾਸਤ ਵਿਚੋਂ ਹੀ ਲਾਪਤਾ ਹੋ ਗਿਆ ਹੈ ਤਾਂ ਇਹ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ | ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਸਾਹਿਲ ਉਰਫ਼ ਬਿੱਲੀ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾਵੇ | ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਸਾਹਿਲ ਉਰਫ਼ ਬਿੱਲੀ ਦਾ ਕੋਈ ਸੁਰਾਗ ਕਦੋਂ ਮਿਲਦਾ ਹੈ ਅਤੇ ਇਸ ਪੂਰੇ ਮਾਮਲੇ ਦੀ ਸਚਾਈ ਕੀ ਹੈ |
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ ਦੋ ਵਿਦਿਆਰਥਣਾਂ ਭਾਸ਼ਨ ਤੇ ਕਵਿਤਾ ਉਚਾਰਣ ਮੁਕਾਬਲੇ ’ਚ ਦੂਜੇ ਸਥਾਨ ’ਤੇ ਰਹੀਆਂ ਅਗਲੀ ਖ਼ਬਰ ਸੰਤ ਸੀਚੇਵਾਲ ਨੇ ਰਾਜ ਸਭਾ ’ਚ ਕਾਰਪੋਰੇਟ ਤੇ ਕਿਸਾਨਾਂ ਦੇ ਕਰਜ਼ਿਆਂ ਦਾ ਮੰਗਿਆ ਹਿਸਾਬ ਪੰਜ ਸਾਲਾਂ ਵਿਚ ਉਦਯੋਗਾਂ ਦੇ 3....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।