09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਹਿੰਦੂ ਕੰਨਿਆ ਕਾਲਜ ਵਿਖੇ ਕਰਵਾਇਆ ਧਾਰਮਿਕ ਸਮਾਗਮ

ਕਪੂਰਥਲਾ, 8 ਅਗਸਤ (ਸਡਾਨਾ)-ਹਿੰਦੂ ਕੰਨਿਆ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਕਰਵਾਏ ਗਏ ਸ੍ਰੀ ਸੁੰਦਰ ਕਾਂਡ ਜੀ ਦੇ ਪਾਠ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ, ਉਪ ਪ੍ਰਧਾਨ ਅਰੀਹੰਤ ਅਗਰਵਾਲ, ਮੈਂਬਰ ਐਮ. ਆਰ.

ਅਜੀਤ ਡੈਸਕ 09-08-2026
ਕਪੂਰਥਲਾ, 8 ਅਗਸਤ (ਸਡਾਨਾ)-ਹਿੰਦੂ ਕੰਨਿਆ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਕਰਵਾਏ ਗਏ ਸ੍ਰੀ ਸੁੰਦਰ ਕਾਂਡ ਜੀ ਦੇ ਪਾਠ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ, ਉਪ ਪ੍ਰਧਾਨ ਅਰੀਹੰਤ ਅਗਰਵਾਲ, ਮੈਂਬਰ ਐਮ.ਆਰ. ਕਾਲੀਆ, ਪਿ੍ੰਸੀਪਲ ਡਾ. ਅਰਚਨਾ ਗਰਗ, ਡਾ. ਕੁਲਵਿੰਦਰ ਕੌਰ ਤੇ ਸਤਨਰਾਇਣ ਮੰਦਿਰ ਤੋਂ ਨਰੇਸ਼ ਗੋਸਾਈਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਇਸ ਮੌਕੇ ਹਨੂਮਾਨ ਚਾਲੀਸਾ ਦਾ ਪਾਠ ਵੀ ਕੀਤਾ ਗਿਆ ਤੇ ਆਰਤੀ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਸਮਾਗਮ ਵਿਚ ਵਿਦਿਆਰਥੀਆਂ ਤੇ ਸਟਾਫ਼ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ | ਧਾਰਮਿਕ ਸਮਾਗਮ ਉਪਰੰਤ ਡਾ. ਅਰਵਿੰਦ ਪਰਾਸ਼ਰ ਹੁਸ਼ਿਆਰਪੁਰ ਸੇਵਾ ਮੁਕਤ ਹਿੰਦੀ ਵਿਭਾਗ ਮੁਖੀ ਐਸ.ਡੀ. ਕਾਲਜ ਨੇ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਸ੍ਰੀ ਸੁੰਦਰ ਕਾਂਡ ਦੇ ਪਾਠ ਦੀ ਮਹੱਤਤਾ ਸਬੰਧੀ ਹਾਜ਼ਰਾਂ ਨੂੰ ਜਾਣੂ ਕਰਵਾਇਆ | ਕਾਲਜ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਦੌਰਾਨ ਮੰਚ ਦਾ ਸੰਚਾਲਨ ਡਾ. ਤਜਿੰਦਰ ਕੌਰ ਨੇ ਬਾਖ਼ੂਬੀ ਨਿਭਾਇਆ |
ਪਿਛਲੀ ਖ਼ਬਰ ਸ਼ਹਿਰ ਵਿਚ ਲੋਕ ਹਿਤਾਂ ਨੂੰ ਅੱਖੋਂ ਪਰੋਖੇ ਕਰਨ ਵਾਲੇ ਕਿਸੇ ਕਾਰਜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸਲਵਾਨ, ਵਾਲੀਆ 8.... ਅਗਲੀ ਖ਼ਬਰ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।