10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਪੰਜਾਬ ਲਈ ਚੰਗੇ ਸੰਕੇਤ-ਸੰਧੂ, ਗਿੱਲ, ਢਿੱਲੋਂ, ਬੂਲੇ

ਸੁਲਤਾਨਪੁਰ ਲੋਧੀ, 9 ਅਗਸਤ (ਪ. ਪ.

ਅਜੀਤ ਡੈਸਕ 10-08-2026
ਸੁਲਤਾਨਪੁਰ ਲੋਧੀ, 9 ਅਗਸਤ (ਪ.ਪ. ਰਾਹੀਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੀਤੇ ਦਿਨ ਹੋਈ ਮੁਲਾਕਾਤ ਪੰਜਾਬ ਲਈ ਬਹੁਤ ਅਹਿਮ ਹੋਵੇਗੀ, ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਇਹ ਮੁਲਾਕਾਤ ਮੀਲ ਪੱਥਰ ਦਾ ਕੰਮ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਜਥੇਦਾਰ ਦਿਲਬਾਗ ਸਿੰਘ ਗਿੱਲ ਆਟੋਮੋਬਾਈਲਜ਼ ਵਾਲ਼ੇ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਐਸ.ਸੀ. ਵਿੰਗ ਦੋਆਬਾ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਕਿਹਾ ਕਿ ਪੰਜਾਬ ਲਗਾਤਾਰ ਕਰਜ਼ੇ ਦੀ ਮਾਰ ਹੇਠ ਆ ਰਿਹਾ ਹੈ ਅਤੇ ਵਿਕਾਸ ਪੱਖੋਂ ਪਛੜਦਾ ਜਾ ਰਿਹਾ ਹੈ | ਪੰਜਾਬ ਵਿਚ ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਵਾਲ਼ੀ ਸਰਕਾਰ ਸੱਤਾ ਵਿਚ ਸੀ ਤਾਂ ਵਿਕਾਸ ਕਾਰਜਾਂ ਪੱਖੋਂ ਮੋਹਰੀ ਸੂਬਾ ਬਣ ਗਿਆ ਸੀ | ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਦੀ ਵੱਡੀ ਲੋੜ ਹੈ,ਇਸ ਲਈ ਗੱਠਜੋੜ ਵਾਲ਼ੀ ਸਰਕਾਰ ਦਾ ਸੱਤਾ ਵਿਚ ਪੰਜਾਬ ਦੇ ਹਿਤਾਂ ਲਈ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਸੀ ਤਾਂ ਪੰਜਾਬ ਵਿਚ ਵੱਡੇ ਪ੍ਰੋਜੈਕਟ ਲਿਆਂਦੇ ਗਏ, ਜਿਨ੍ਹਾਂ ਨੇ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ |
ਪਿਛਲੀ ਖ਼ਬਰ ਕਾਂਜਲੀ ਰੋਡ ’ਤੇ ਗਊਸ਼ਾਲਾ ਨੇੜਿਓ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।