10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

11 ਨੂੰ ਡੀ.ਐਸ.ਪੀ. ਭੁਲੱਥ ਦਾ ਘਿਰਾਓ ਕਰਕੇ ਦਿੱਤਾ ਜਾਵੇਗਾ ਧਰਨਾ -ਕਿਸਾਨ ਆਗੂ

ਭੁਲੱਥ, 9 ਅਗਸਤ (ਮਨਜੀਤ ਸਿੰਘ ਰਤਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਅਤੇ ਜੋਨ ਕਾਰਜਕਾਰੀ ਪ੍ਰਧਾਨ ਬਲਾਕਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਸੰਬੰਧਿਤ ਮਸਲਿਆਂ ਨੂੰ ਲੈ ਕੇ 11 ਅਗਸਤ ਨੂੰ ਡੀ. ਐਸ.

ਅਜੀਤ ਡੈਸਕ 10-08-2026
ਭੁਲੱਥ, 9 ਅਗਸਤ (ਮਨਜੀਤ ਸਿੰਘ ਰਤਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਅਤੇ ਜੋਨ ਕਾਰਜਕਾਰੀ ਪ੍ਰਧਾਨ ਬਲਾਕਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਸੰਬੰਧਿਤ ਮਸਲਿਆਂ ਨੂੰ ਲੈ ਕੇ 11 ਅਗਸਤ ਨੂੰ ਡੀ.ਐਸ.ਪੀ. ਭੁਲੱਥ ਦਾ ਘਿਰਾਓ ਕੀਤਾ ਜਾਵੇਗਾ | ਜ਼ਿਲ੍ਹਾ ਆਗੂ ਅਤੇ ਮੀਤ ਪ੍ਰਧਾਨ ਗੱਗੀ ਹਮੀਰਾ, ਗੁਰਵਿੰਦਰ ਸਿੰਘ ਅਤੇ ਜੋਨ ਮੀਤ ਪ੍ਰਧਾਨ ਕਮਲਜੀਤ ਸਿੰਘ ਨੇ ਦੱਸਿਆ ਹੈ ਕਿ ਥਾਣਾ ਬੇਗੋਵਾਲ ਨਾਲ ਸੰਬੰਧਿਤ ਕਈ ਮਸਲੇ ਪੈਂਡਿੰਗ ਪਏ ਹਨ ਅਤੇ ਇਹਨਾਂ ਮਸਲਿਆਂ ਦਾ ਕੋਈ ਵੀ ਸਾਰਥਕ ਹੱਲ ਨਹੀਂ ਕੱਢਿਆ ਗਿਆ ਹੈ | ਇਸ ਲਈ ਕਈ ਵਾਰ ਸੰਬੰਧਿਤ ਅਧਿਕਾਰੀਆਂ ਨੂੰ ਮਿਲ ਚੁੱਕੇ ਹਾਂ ਪਰ ਕੋਈ ਵੀ ਹੱਲ ਨਹੀਂ ਹੋਇਆ ਹੈ | ਉਨ੍ਹਾਂ ਨੇ ਕਿਹਾ ਲੋਕਾਂ ਦੇ ਜਾਇਜ਼ ਕੰਮ ਵੀ ਪ੍ਰਸ਼ਾਸਨ ਨਹੀਂ ਕਰ ਰਿਹਾ ਹੈ | ਉਨ੍ਹਾਂ ਨੇ ਦੱਸਿਆ ਹੈ ਹਲਕੇ ਦੇ ਕਈ ਹੋਰ ਥਾਣਿਆਂ ਨਾਲ ਵੀ ਕਈ ਮੰਗਾਂ ਦਾ ਹੱਲ ਨਹੀਂ ਹੋ ਰਿਹਾ ਹੈ |ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਕਤ ਮੰਗਾਂ ਦਾ ਜਲਦ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਪਿੰਡਾਂ ਵਿਚ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਉਣ ਅਤੇ ਰਾਜਨੀਤਿਕ ਲੀਡਰਾਂ ਨੂੰ ਸਵਾਲ ਜਵਾਬ ਕਰਨਾ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਲੋਕਾਂ ਨੂੰ ਲੋਕ ਮਾਰੂ ਨੀਤੀਆਂ ਬਾਰੇ ਜਾਣਕਾਰੀ ਦਿੱਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਵਲੋਂ ‘ਤੀਆਂ ਦਾ ਤਿਉਹਾਰ’ ਮਨਾਇਆ ਅਗਲੀ ਖ਼ਬਰ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਭਗਤ ਪੂਰਨ ਸਿੰਘ ਜੀ ਨੂੰ ‘ਭਾਰਤ ਰਤਨ’ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।