10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਲਿਟਲ ਏਂਜਲਸ ਕੋ ਐਡ ਸਕੂਲ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਕਪੂਰਥਲਾ, 9 ਅਗਸਤ (ਵਿ. ਪ੍ਰ.)

ਅਜੀਤ ਡੈਸਕ 10-08-2026
ਕਪੂਰਥਲਾ, 9 ਅਗਸਤ (ਵਿ.ਪ੍ਰ.)-ਲਿਟਲ ਏਜਲਸ ਕੋ ਐਡ ਸਕੂਲ ਕਪੂਰਥਲਾ ਵਿਚ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੀ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਤੀਆਂ ਦੇ ਤਿਉਹਾਰ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਬਾਅਦ ਵਿਚ 10ਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਤੀਆਂ, ਜਦਕਿ 6ਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਤੀਆਂ ਸਬੰਧੀ ਕਵਿਤਾ ਪੇਸ਼ ਕੀਤੀ | ਉਪਰੰਤ ਕਾਲਜ ਦੇ ਹੋਰ ਵਿਦਿਆਰਥਣਾਂ ਨੇ ਸਭਿਆਚਾਰਕ ਗੀਤ ਗਾਇਨ ਕਰਕੇ ਤੀਆਂ ਦਾ ਤਿਉਹਾਰ ਮਨਾਇਆ | ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧੇ ਦੀ ਪੇਸ਼ਕਾਰੀ ਸਮਾਗਮ ਦਾ ਮੁੱਖ ਆਕਰਸ਼ਣ ਰਹੀ | ਸਕੂਲ ਦੀ ਡੀਨ ਐਡਮਨਿਸਟਰੇਸ਼ਨ ਪ੍ਰੀਤ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸੁਲਤਾਨਪੁਰ ਦੇ ਪੰਚਾਂ, ਨੰਬਰਦਾਰਾਂ ਸਮੇਤ ਡੇਢ ਦਰਜਨ ਲੋਕਾਂ ਨੇ ਆਮ ਆਦਮੀ ਪਾਰਟੀ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਮਕਸੂਦਪੁਰ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।