11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

2027 ਦੀ ਚੋਣ ਤਿਆਰੀ ਵਿਚ ਜੁਟੇ ਵਿਧਾਇਕ ਰਾਣਾ ਇੰਦਰਪ੍ਰਤਾਪ-ਮੁਹਤਬਰ ਵਿਅਕਤੀਆਂ ਨਾਲ ਅਹਿਮ ਮੀਟਿੰਗ

ਸੁਲਤਾਨਪੁਰ ਲੋਧੀ, 10 ਅਗਸਤ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਵਿਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ | ਇਸੇ ਕੜੀ ਤਹਿਤ ਸੁਲਤਾਨਪੁਰ ਲੋਧੀ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪਿੰਡ ਝੰਡੂਵਾਲ ਵਿਖੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਤੇ ਪੰਚਾਇਤੀ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ, ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਜਨ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਕਾਰਜ-ਯੋਜਨਾ ‘ਤੇ ਵੀ ਚਰਚਾ ਕੀਤੀ ਗਈ |ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਹਰ ਪਿੰਡ ਅਤੇ ਹਰ ਵਾਰਡ ਤੱਕ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਵਰਕਰਾਂ ਅਤੇ ਪਤਵੰਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਆਪਣੇ-ਆਪਣੇ ਖੇਤਰਾਂ ਦੀਆਂ ਲੋੜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ, ਜਿਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਜਨਤਾ ਦੀ ਸੇਵਾ ਉਨ੍ਹਾਂ ਦੀ ਰਾਜਨੀਤੀ ਦਾ ਮੁੱਖ ਉਦੇਸ਼ ਹੈ ਅਤੇ ਇਸ ਮਿਸ਼ਨ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ | ਇਸ ਮੌਕੇ ਸਮਾਜ ਸੇਵਕ ਨੰਬਰਦਾਰ ਜੋਗਾ ਸਿੰਘ ਮੋਮੀ ਕਾਲੇਵਾਲ, ਅਮਰਜੀਤ ਸਿੰਘ ਖਿੰਡਾ (ਮੈਂਬਰ ਜ਼ਿਲ੍ਹਾ ਪ੍ਰੀਸ਼ਦ), ਸੁਖਪਾਲਬੀਰ ਸਿੰਘ ਸੋਨੂੰ ਝੰਡੂਵਾਲ, ਕੁਲਦੀਪ ਸਿੰਘ ਰੂਬੀ, ਗੁਰਮੇਲ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ, ਰਣਬੀਰ ਸਿੰਘ, ਇਰਾਵਲ ਦੀਪ ਸਿੰਘ, ਜਗੀਰ ਸਿੰਘ, ਗੁਰਮੁਖ ਸਿੰਘ, ਗੁਰਮੇਲ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ, ਬਾਬਾ ਤਰਸੇਮ ਸਿੰਘ, ਅਮਰੀਕ ਸਿੰਘ ਪੰਡੋਰੀ, ਗੁਰਚਰਨ ਸਿੰਘ ਸਾਬ, ਕਰਨਬੀਰ ਸਿੰਘ, ਗੁਰਪ੍ਰੀਤ ਸਿੰਘ ਲੂੰਬੜੀਵਾਲ, ਨਿਰਮਲ ਸਿੰਘ, ਮਨਪ੍ਰੀਤ ਸਿੰਘ ਨਬੀਪੁਰ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |

ਅਜੀਤ ਡੈਸਕ 11-08-2026

ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ. ਕਲੱਸਟਰ 18ਵੀਂ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਤੀਜਾ ਸਥਾ... ਅਗਲੀ ਖ਼ਬਰ ਕਾਲਾ ਸੰਘਿਆਂ ਦੇ ਨਕਸਲੀ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ 8 ਸਤੰਬਰ ਨੂੰ ਕਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।