11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜ਼ੋਨਲ ਪੱਧਰੀ ਖੇਡਾਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਵਾਲੀਬਾਲ ਦੇ ਮੁਕਾਬਲੇ ’ਚ ਪਹਿਲੇ ਸਥਾਨ ’ਤੇ

ਕਪੂਰਥਲਾ, 10 ਅਗਸਤ (ਵਿ. ਪ੍ਰ.)

ਅਜੀਤ ਡੈਸਕ 11-08-2026
ਕਪੂਰਥਲਾ, 10 ਅਗਸਤ (ਵਿ.ਪ੍ਰ.)-ਪੰਜਾਬ ਰਾਜ ਜ਼ੋਨਲ ਪੱਧਰੀ ਖੇਡਾਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਅੰਡਰ-14 ਉਮਰ ਵਰਗ ਦੇ ਲੜਕਿਆਂ ਦੀ ਟੀਮ ਨੇ ਵਾਲੀਬਾਲ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਜ਼ੋਨਲ ਪੱਧਰੀ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ | ਇਸ ਟੂਰਨਾਮੈਂਟ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਲਿਆ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਟੀਮ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਲਖਬੀਰ ਸਿੰਘ ਤੇ ਅੰਜੂ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਜੂਨੀਅਰ ਰਜਿ. 643 ਵਲੋਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਨੰਬਰਦਾਰਾਂ ਦੀਆਂ ਜਾ... ਅਗਲੀ ਖ਼ਬਰ ਪਿੰਡ ਰਣਧੀਰਪੁਰ ਦੇ ਸ਼ਮਸ਼ਾਨਘਾਟ ਦਾ ਰੁਕਿਆ ਕੰਮ ਜਲਦੀ ਚਾਲੂ ਕਰਵਾਇਆ ਜਾਵੇ-ਪਿੰਡ ਵਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।