11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿੰਡ ਖੋਜੇਵਾਲਾ ਵਿਖੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਗਠਨ

ਜਲੰਧਰ, 10 ਅਗਸਤ (ਜਸਪਾਲ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖੋਜੇਵਾਲ ’ਚ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਵੱਲੋਂ ਖੋਜੇਵਾਲਾ ਪਿੰਡ ਅਤੇ ਮੋਹਤਬਰਾਂ ਦੇ ਵਿਸ਼ਾਲ ਇਕੱਠ ਅਤੇ ਸਮੂਹ ਪਿੰਡ ਦੀ ਮੌਜੂਦਾ ਪੰਚਾਇਤ ਦੀ ਹਾਜ਼ਰੀ ਵਿੱਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ। ਜਿਸ ਵਿਚ ਸ਼ਿੰਦਾ ਸ਼ੀਮਾਰ ਨੂੰ ਪ੍ਰਧਾਨ, ਸੁਖਜਿੰਦਰ ਸਿੰਘ ਨੂੰ ਜਨਰਲ ਸੈਕਟਰੀ, ਨਰੇਸ਼ ਕੁਮਾਰ ਨੂੰ ਖਜਾਨਚੀ ਅਤੇ ਬਹੁਤ ਹੋਰਨਾਂ ਨੂੰ ਮੈਂਬਰ ਨਿਯੁਕਤ ਕੀਤਾ ਗਿਆ।

ਅਜੀਤ ਡੈਸਕ 11-08-2026
ਜਲੰਧਰ, 10 ਅਗਸਤ (ਜਸਪਾਲ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖੋਜੇਵਾਲ ’ਚ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਵੱਲੋਂ ਖੋਜੇਵਾਲਾ ਪਿੰਡ ਅਤੇ ਮੋਹਤਬਰਾਂ ਦੇ ਵਿਸ਼ਾਲ ਇਕੱਠ ਅਤੇ ਸਮੂਹ ਪਿੰਡ ਦੀ ਮੌਜੂਦਾ ਪੰਚਾਇਤ ਦੀ ਹਾਜ਼ਰੀ ਵਿੱਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ। ਜਿਸ ਵਿਚ ਸ਼ਿੰਦਾ ਸ਼ੀਮਾਰ ਨੂੰ ਪ੍ਰਧਾਨ, ਸੁਖਜਿੰਦਰ ਸਿੰਘ ਨੂੰ ਜਨਰਲ ਸੈਕਟਰੀ, ਨਰੇਸ਼ ਕੁਮਾਰ ਨੂੰ ਖਜਾਨਚੀ ਅਤੇ ਬਹੁਤ ਹੋਰਨਾਂ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਚਿੱਤਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਆ ਰਹੀਆ ਮੁਸ਼ਕਿਲਾਂ ਦੇ ਹੱਲ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਹਰ ਪਿੰਡ ਪੱਧਰ ’ਤੇ ਇਹ ਕਮੇਟੀਆਂ ਬਣਾਈਆਂ ਜਾਣਗੀਆਂ। ਉਪਰੰਤ ਮੌਜੂਦਾ ਸਰਪੰਚ ਸਿਮਰਨਜੀਤ ਸਿੰਘ ਜੋਸ਼ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਅੱਜ ਦੇ ਇਸ ਵਿਸ਼ਾਲ ਇਕੱਠ ਵਿੱਚ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ, ਨਿਸ਼ਾਨ ਸਿੰਘ ਬਾਬਾ ਬਕਾਲਾ ਤਹਿਸੀਲ ਪ੍ਰਧਾਨ, ਕੁਲਦੀਪ ਸਿੰਘ ਖਿਆਲਾ ਜ਼ਿਲਾ ਪ੍ਰਧਾਨ, ਲਖਵਿੰਦਰ ਸਿੰਘ ਜਿਲ੍ਹਾ ਪ੍ਰਧਾਨ, ਮੋਹਨ ਸਿੰਘ ਕਰਤਾਰਪੁਰ ਪ੍ਰਧਾਨ, ਹਰਭਜਨ ਸਿੰਘ ਫਗਵਾੜਾ ਪੇਂਡੂ ਪ੍ਰਧਾਨ, ਲਖਵੀਰ ਸਿੰਘ, ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਦੇ ਪ੍ਰਧਾਨ ਸ਼ਿੰਦਾ ਕੁਮਾਰ ਪਿੰਡ ਖੋਜੇਵਾਲਾ, ਮੌਜੂਦਾ ਸਰਪੰਚ ਸਿਮਰਨਜੀਤ ਸਿੰਘ ਜੋਸ਼, ਮੌਜੂਦਾ ਪੰਚ ਨਿਰਮਲ ਲਾਲ, ਪੰਚ ਮੈਡਮ ਮੀ ਨਾ ਕੁਮਾਰੀ, ਪੰਚ ਮੈਡਮ ਧਰਮਜੀਤ ਕੌਰ ਤੇ ਇਸ ਤੋਂ ਇਲਾਵਾ ਕੁਲਵੰਤ ਸਿੰਘ, ਪਰਮਵੀਰ ਸਿੰਘ, ਸਤਨਾਮ ਸਿੰਘ, ਲਖਬੀਰ ਸਿੰਘ, ਬਲਵੀਰ ਸਿੰਘ, ਰਕੇਸ਼ ਕੁਮਾਰ, ਦਲਵੀਰ ਸਿੰਘ, ਸੁਰਜੀਤ ਸਿੰਘ, ਮਨੋਹਰ ਸਿੰਘ, ਸੁਖਜਿੰਦਰ ਸਿੰਘ, ਜਨਰਲ ਸੈਕਟਰੀ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਰਵੀਪਾਲ, ਖਜਾਨਚੀ ਨਰੇਸ਼ ਕੁਮਾਰ, ਸੁਰਜੀਤ ਲਾਲ, ਹੁਸਨ ਲਾਲ, ਹਰਭਜਨ ਲਾਲ ਆਦਿ ਮੌਜੂਦ ਸਨ। ਉਪਰੰਤ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਨੇ ਆਪਣੇ ਸਾਥੀਆਂ ਤੇ ਨਵੀਂ ਕਮੇਟੀ ਦੇ ਮੈਂਬਰਾਂ ਨਾਲ ਓਪਨ ਡੋਰ ਚਰਚ ਵਿਚ ਵੀ ਹਾਜ਼ਰੀ ਭਰੀ।
ਪਿਛਲੀ ਖ਼ਬਰ ਪਿਸਤੌਲ ਤੇ ਕਾਰਤੂਸਾਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।