12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੇ੍ਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ

ਕਪੂਰਥਲਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪੇ੍ਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਿਚ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਸਕੂਲ ਦੇ ਵਿਦਿਆਰਥੀ, ਪੰਜਾਬੀ ਪਹਿਰਾਵੇ ਵਿਚ ਸੱਜ ਕੇ ਸ਼ਾਮਲ ਹੋਏ | ਕਿੰਡਰ ਗਾਰਟਨ ਨਾਲ ਸਬੰਧਿਤ ਨੰਨੇ ਮੁੰਨੇ ਵਿਦਿਆਰਥੀਆਂ ਵਲੋਂ ਮਨਮੋਹਕ ਡਾਂਸ ਤੇ ਫੈਂਸੀ ਡਰੈੱਸ ਦੀਆਂ ਪੇਸ਼ਕਾਰੀਆਂ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੀਆਂ | ਇਸੇ ਦੌਰਾਨ ਹੀ ਵਿਦਿਆਰਥੀਆਂ ਦਾ ਅੰਤਰ ਹਾਊਸ ਸੋਲੋ ਡਾਂਸ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਵਿਚ ਰਮਨ ਹਾਊਸ ਦੇ ਰਵਨੀਤ ਨੇ ਪਹਿਲਾ, ਅਸ਼ੋਕਾ ਹਾਊਸ ਦੇ ਗੁਰਸੀਸ ਨੇ ਦੂਜਾ ਤੇ ਰਮਨ ਹਾਊਸ ਦੇ ਮਹਿਕਦੀਪ ਨੇ ਤੀਜਾ ਸਥਾਨ ਹਾਸਲ ਕੀਤਾ | ਤੀਆਂ ਦਾ ਸਮਾਗਮ ਸਕੂਲ ਦੀਆਂ ਅਧਿਆਪਕਾਂ ਲਈ ਵੀ ਖਾਸ ਰਿਹਾ | ਉਨ੍ਹਾਂ ਰੈਂਪ ਵਾਕ ਤੋਂ ਇਲਾਵਾ ਮਨੋਰੰਜਕ ਗਤੀਵਿਧੀਆਂ ਵਿਚ ਸ਼ਮੂਲੀਅਤ ਕੀਤੀ | ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਸਕੂਲ ਦੀ ਪਿ੍ੰਸੀਪਲ ਸਪਨਾ ਚੱਢਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਅਮੀਰ ਸਭਿਆਚਾਰਕ ਵਿਰਾਸਤ ਤੇ ਰਵਾਇਤਾਂ ਨਾਲ ਜੋੜਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇੰਜ.

ਅਜੀਤ ਡੈਸਕ 12-08-2026
ਕਪੂਰਥਲਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪੇ੍ਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਿਚ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਸਕੂਲ ਦੇ ਵਿਦਿਆਰਥੀ, ਪੰਜਾਬੀ ਪਹਿਰਾਵੇ ਵਿਚ ਸੱਜ ਕੇ ਸ਼ਾਮਲ ਹੋਏ | ਕਿੰਡਰ ਗਾਰਟਨ ਨਾਲ ਸਬੰਧਿਤ ਨੰਨੇ ਮੁੰਨੇ ਵਿਦਿਆਰਥੀਆਂ ਵਲੋਂ ਮਨਮੋਹਕ ਡਾਂਸ ਤੇ ਫੈਂਸੀ ਡਰੈੱਸ ਦੀਆਂ ਪੇਸ਼ਕਾਰੀਆਂ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੀਆਂ | ਇਸੇ ਦੌਰਾਨ ਹੀ ਵਿਦਿਆਰਥੀਆਂ ਦਾ ਅੰਤਰ ਹਾਊਸ ਸੋਲੋ ਡਾਂਸ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਵਿਚ ਰਮਨ ਹਾਊਸ ਦੇ ਰਵਨੀਤ ਨੇ ਪਹਿਲਾ, ਅਸ਼ੋਕਾ ਹਾਊਸ ਦੇ ਗੁਰਸੀਸ ਨੇ ਦੂਜਾ ਤੇ ਰਮਨ ਹਾਊਸ ਦੇ ਮਹਿਕਦੀਪ ਨੇ ਤੀਜਾ ਸਥਾਨ ਹਾਸਲ ਕੀਤਾ | ਤੀਆਂ ਦਾ ਸਮਾਗਮ ਸਕੂਲ ਦੀਆਂ ਅਧਿਆਪਕਾਂ ਲਈ ਵੀ ਖਾਸ ਰਿਹਾ | ਉਨ੍ਹਾਂ ਰੈਂਪ ਵਾਕ ਤੋਂ ਇਲਾਵਾ ਮਨੋਰੰਜਕ ਗਤੀਵਿਧੀਆਂ ਵਿਚ ਸ਼ਮੂਲੀਅਤ ਕੀਤੀ | ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਸਕੂਲ ਦੀ ਪਿ੍ੰਸੀਪਲ ਸਪਨਾ ਚੱਢਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਅਮੀਰ ਸਭਿਆਚਾਰਕ ਵਿਰਾਸਤ ਤੇ ਰਵਾਇਤਾਂ ਨਾਲ ਜੋੜਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇੰਜ. ਗੁਰਬਿੰਦਰ ਸਿੰਘ ਨੇ ਕਿਹਾ ਕਿ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੇ ਸਮਾਗਮਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਪ੍ਰੀਤਾ ਲੀ ਲੈਸਨ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਕਲੱਸਟਰ ਸਪੋਰਟਸ ਮੀਟ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਢਿਲਵਾਂ ’ਚ ਭਾਜਪਾ ਨੂੰ ਮਿਲੀ ਮਜ਼ਬੂਤੀ, ਇਲਾਕੇ ਦੇ ਪ੍ਰਮੁੱਖ ਵਿਅਕਤੀ ਪਾਰਟੀ ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।