12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

‘ ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਫਗਵਾੜਾ, 11 ਅਗਸਤ (ਹਰਜੋਤ ਸਿੰਘ ਚਾਨਾ)-’ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਸਬੰਧੀ ਅੱਜ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ.

ਅਜੀਤ ਡੈਸਕ 12-08-2026
ਫਗਵਾੜਾ, 11 ਅਗਸਤ (ਹਰਜੋਤ ਸਿੰਘ ਚਾਨਾ)-’ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਸਬੰਧੀ ਅੱਜ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ.ਐਸ.ਪੀ. ਗੌਰਵ ਤੂਰਾ ਨੇ ਸਕੂਲ ਆਫ਼ ਐਮੀਨੈਂਸ ਦੇ ਖੇਡ ਮੈਦਾਨ ਦਾ ਦੌਰਾ ਕੀਤਾ ਤੇ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਇਹ ਸਮਾਗਮ 13 ਅਗਸਤ ਨੂੰ ਕਰਵਾਇਆ ਜਾਵੇਗਾ | ਜਿਸ ‘ਚ ਵਿਸ਼ੇਸ਼ ਤੌਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ | ਇਸ ਮੌਕੇ ਡਾ. ਚੱਬੇਵਾਲ ਤੇ ਅਧਿਕਾਰੀਆਂ ਵਲੋਂ ਸਟੇਜ, ਬੈਠਣ ਦੇ ਪ੍ਰਬੰਧ, ਸੁਰੱਖਿਆ, ਸੁਚਾਰੂ ਟਰੈਫ਼ਿਕ, ਪਾਰਕਿੰਗ, ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਦੀ ਸਪਲਾਈ, ਸਿਹਤ ਸੇਵਾਵਾਂ, ਅੱਗ ਬੁਝਾਊ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ| ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਬੁੱਧਵਾਰ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਮੇਅਰ ਰਾਮਪਾਲ ਉੱਪਲ , ਏ.ਡੀ.ਸੀ. ਰਣਦੀਪ ਸਿੰਘ ਹੀਰ, ਐਸ.ਡੀ.ਐਮ. ਨਵਜੋਤ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ |
ਪਿਛਲੀ ਖ਼ਬਰ ਰੋਟਰੀ ਕਲੱਬ ਦੇ ਬੇਗੋਵਾਲ ਗਰੇਟਰ ਵਲੋਂ ਸਰਕਾਰੀ ਸਕੂਲ ਮਿਆਣੀ ਭੱਗੂਪੁਰੀਆ ਨੂੰ ਪੱਖੇ ਦਾਨ ਅਗਲੀ ਖ਼ਬਰ ਸਰਪੰਚਾਂ ਤੇ ਮੁਹਤਬਰਾਂ ਵਲੋਂ ‘ਆਪ’ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।