12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਅਕਸ਼ਿਤ ਬੇਹਰਾ ਨੇ ਸੀ.ਬੀ.ਐਸ.ਈ. ਨੈਸ਼ਨਲ ਅਥਲੈਟਿਕ ਮੀਟ ਲਈ ਕੁਆਲੀਫ਼ਾਈ ਕੀਤਾ

ਕਪੂਰਥਲਾ, 11 ਅਗਸਤ (ਵਿ. ਪ੍ਰ.)

ਅਜੀਤ ਡੈਸਕ 12-08-2026
ਕਪੂਰਥਲਾ, 11 ਅਗਸਤ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦੇ ਵਿਦਿਆਰਥੀ ਅਕਸ਼ਿਤ ਬੇਹਰਾ ਨੇ ਸੀ.ਬੀ.ਐਸ.ਈ. ਕਲੱਸਟਰ 18 ਅਥਲੈਟਿਕ ਮੀਟ ਅੰਡਰ-14 ਉਮਰ ਵਰਗ ਵਿਚ 100 ਮੀਟਰ ਦੌੜ ਤੇ ਲੌਂਗ ਜੰਪ ਵਿਚ ਦੂਸਰਾ ਸਥਾਨ ਹਾਸਲ ਕਰਕੇ ਸੀ.ਬੀ.ਐਸ.ਈ. ਨੈਸ਼ਨਲ ਅਥਲੈਟਿਕ ਮੀਟ ਲਈ ਕੁਆਲੀਫ਼ਾਈ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਅਕਸ਼ਿਤ ਬੇਹਰਾ ਦੀ ਸ਼ਾਨਦਾਰ ਪ੍ਰਾਪਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਦਾ ਵਿਦਿਆਰਥੀਆਂ ਦੇ ਜੀਵਨ ਵਿਚ ਬਹੁਤ ਮਹੱਤਵ ਹੈ | ਇਸੇ ਦੌਰਾਨ ਹੀ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਕੂਲ ਦੇ ਕੋਚ ਤੇ ਸਮੂਹ ਸਟਾਫ਼ ਨੂੰ ਇਸ ਉਪਲਬਧੀ ਲਈ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਰਾਸ਼ਨ ਵੰਡ ਪ੍ਰਣਾਲੀ ਨੂੰ ਆਧੁਨਿਕ ਕਰਨ ਦੀ ਲੋੜ, ਪਰਚੀਆਂ ਦੇ ਵਧੇ ਬੋਝ ਨੇ ਕਾਰਡ ਧਾਰਕਾਂ ਤੇ ਡੀਪੂ ਹੋਲਡਰਾਂ ਦੀ ਵਧਾਈ ਪ੍... ਅਗਲੀ ਖ਼ਬਰ ਡਿਜੀਟਲ ਐਜੂਕੇਸ਼ਨ ਯੂਨੀਵਰਸਿਟੀ ਬਿੱਲ ਨਾਲ ਪੰਜਾਬ ਦੀ ਜਵਾਨੀ ਦੀ ਲੁੱਟ ਹੋਵੇਗੀ-ਰਾਣਾ ਇੰਦਰਪ੍ਰਤਾਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।