13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਲਾਕ ਭੁਲੱਥ ਦੇ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਭੁਲੱਥ, 12 ਅਗਸਤ (ਮਨਜੀਤ ਸਿੰਘ ਰਤਨ)-ਬਲਾਕ ਭੁਲੱਥ ਦੇ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਭੁਲੱਥ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਪੈਨਸ਼ਨਰ ਅਤੇ ਮੁਲਾਜ਼ਮਾਂ ਦੇ ਵੱਖ-ਵੱਖ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਘੋਰ ਨਿਖੇਧੀ ਗਈ ਅਤੇ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਸਰਕਾਰ ਮਾਣਯੋਗ ਹਾਈਕੋਰਟ ਦਾ ਫ਼ੈਸਲਾ ਤੁਰੰਤ ਲਾਗੂ ਕਰੇ ਅਤੇ ਸੁਪਰੀਮ ਕੋਰਟ ਜਾਣ ਦੀ ਗਲਤੀ ਨਾ ਕਰੇ | ਪੈਨਸ਼ਨਰ ਅਤੇ ਮੁਲਾਜ਼ਮਾਂ ਦੇ ਬਕਾਏ ਤੁਰੰਤ ਦਿੱਤੇ ਜਾਣ 2. 59 ਦਾ ਫ਼ਾਰਮੂਲਾ ਲਾਗੂ ਕੀਤਾ ਜਾਵੇ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਛੇਵੇਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਡੀ.

ਅਜੀਤ ਡੈਸਕ 13-08-2026
ਭੁਲੱਥ, 12 ਅਗਸਤ (ਮਨਜੀਤ ਸਿੰਘ ਰਤਨ)-ਬਲਾਕ ਭੁਲੱਥ ਦੇ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਭੁਲੱਥ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਪੈਨਸ਼ਨਰ ਅਤੇ ਮੁਲਾਜ਼ਮਾਂ ਦੇ ਵੱਖ-ਵੱਖ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਘੋਰ ਨਿਖੇਧੀ ਗਈ ਅਤੇ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਸਰਕਾਰ ਮਾਣਯੋਗ ਹਾਈਕੋਰਟ ਦਾ ਫ਼ੈਸਲਾ ਤੁਰੰਤ ਲਾਗੂ ਕਰੇ ਅਤੇ ਸੁਪਰੀਮ ਕੋਰਟ ਜਾਣ ਦੀ ਗਲਤੀ ਨਾ ਕਰੇ | ਪੈਨਸ਼ਨਰ ਅਤੇ ਮੁਲਾਜ਼ਮਾਂ ਦੇ ਬਕਾਏ ਤੁਰੰਤ ਦਿੱਤੇ ਜਾਣ 2.59 ਦਾ ਫ਼ਾਰਮੂਲਾ ਲਾਗੂ ਕੀਤਾ ਜਾਵੇ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਛੇਵੇਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਡੀ.ਡੀ.ਓਜ ਜਿਵੇਂ ਬੀ.ਪੀ ਈ. ਓ ਅਤੇ ਐਸ.ਐਮ.ਓ. ਭੁਲੱਥ ਨੇ ਅਜੇ ਤੱਕ ਕਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕੋਈ ਵੀ ਬਕਾਇਆ ਨਹੀਂ ਕਢਵਾਇਆ | ਜੇਕਰ ਦਫ਼ਤਰ ਮਿਲਣ ਜਾਂਦੇ ਹਾਂ ਤਾਂ ਕਈ ਅਫ਼ਸਰ ਦਫ਼ਤਰਾਂ ਵਿਚ ਨਹੀਂ ਮਿਲਦੇ ਮੀਟਿੰਗ ਵਿਚ ਇਹ ਵੀ ਵਿਚਾਰ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਦਾ ਖ਼ਮਿਆਜ਼ਾ ਆਉਣ ਵਾਲੇ ਇਲੈੱਕਸ਼ਨ ਵਿਚ ਭੁਗਤਣਾ ਪਵੇਗਾ | ਇਸ ਮੀਟਿੰਗ ਵਿਚ ਲੈਕਚਰਾਰ ਲਖਵੀਰ ਸਿੰਘ, ਜਨਰਲ ਸਕੱਤਰ ਮੱਖਣ ਸਿੰਘ, ਬੀਰ ਸਿੰਘ ਸਿੱਧੂ, ਚਰਨਜੀਤ ਸਿੰਘ, ਲੈਕਚਰਾਰ ਅਮਰਜੀਤ ਸਿੰਘ, ਸਤਪਾਲ ਕੋਰ, ਮਲਕੀਤ ਸਿੰਘ, ਸੁਖਦੇਵ ਰਾਜ, ਅਮਰਜੀਤ ਸਿੰਘ ਬੱਲ, ਸਤਿਆਪਾਲ ਸਿੰਘ, ਕਿ੍ਸ਼ਨ ਲਾਲ, ਬਲਦੇਵ ਰਾਜ, ਸ਼ੀਤਲ ਪ੍ਰਸ਼ਾਦ, ਕੁਲਵੰਤ ਸਿੰਘ, ਕੁਲਜੀਤ ਸਿੰਘ, ਮੱਖਣ ਸਿੰਘ ਨੰਗਲ ਲੁਬਾਣਾ, ਬਲਵਿੰਦਰ ਸਿੰਘ ਬਰਿਆਰ, ਪੈੱ੍ਰਸ ਸਕੱਤਰ ਜਸਵੰਤ ਸਿੰਘ ਵਿਰਲੀ, ਨਾਨਕ ਚੰਦ, ਸੁਖਦੇਵ ਸਿੰਘ ਪਟਵਾਰੀ, ਸੁਰਿੰਦਰਪਾਲ ਕੌਰ, ਰਣਜੀਤ ਸਿੰਘ ਤੂਰ, ਜਾਪ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ਵਿਚ ਕਰਵਾਇਆ ਅੰਤਰ ਜਮਾਤ ਬਾਸਕਟਬਾਲ ਟੂਰਨਾਮੈਂਟ ਅਗਲੀ ਖ਼ਬਰ ਪਿ੍ੰਸੀਪਲ ਲਖਵੀਰ ਸਿੰਘ, ਦਿਆਲ ਸਿੰਘ ਦੀਪੇਵਾਲ, ਮੁਖਤਾਰ ਸਿੰਘ ਚੰਦੀ ਡੀ.ਏ. ਦੇ ਮਾਮਲੇ ’ਤੇ ਹਾਈ ਕੋਰਟ ਦਾ ਫ਼ੈਸਲਾ ਸ਼ਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।