13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ਵਿਚ 15 ਨੂੰ ਜ਼ਿਲ੍ਹੇ ਦਾ ਵੱਡਾ ਜਥਾ ਸ਼ਮੂਲੀਅਤ ਕਰੇਗਾ-ਜਥੇ. ਮੁਖ਼ਤਿਆਰ ਸਿੰਘ ਸੋਢੀ

ਡਡਵਿੰਡੀ, 12 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਹੋਏ ਸੰਘਰਸ਼ ਦੀ ਲੜੀ ਤਹਿਤ 15 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਕੌਮੀ ਇਨਸਾਫ਼ ਮੋਰਚੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰ ਤੇ ਵਰਕਰ ਅਹਿਮ ਭੂਮਿਕਾ ਨਿਭਾਉਣਗੇ ਅਤੇ ਸਰਕਾਰਾਂ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਮਜਬੂਰ ਕਰ ਦੇਣਗੇ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਘੱਟ ਗਿਣਤੀ ਕੌਮ ਸਿੱਖਾਂ ਨਾਲ ਬੇਇਨਸਾਫ਼ੀ ਬੰਦ ਕਰਕੇ ਜੇਲ੍ਹਾਂ ਵਿਚ ਬੰਦ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਅਦਾਲਤਾਂ ਵੱਲੋਂ ਦਿੱਤੀ ਗਈ ਸਜਾ ਪੂਰੀ ਕਰਨ ਤੋਂ ਬਾਅਦ ਵੀ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਸਿੰਘਾਂ ਨੂੰ ਜੇਲ੍ਹਾਂ ‘ਚ ਬੰਦ ਰੱਖਿਆ ਗਿਆ ਹੈ, ਜੋ ਕਿ ਘੱਟ ਗਿਣਤੀ ਕੌਮ ਸਿੱਖਾਂ ਨਾਲ ਸਰਾਸਰ ਵਿਤਕਰਾ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇੱਕ ਬਰਾਬਰ ਹੈ | ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਵੱਸਦੇ ਸਿੱਖ ਅਤੇ ਸਮੂਹ ਇਨਸਾਫ਼ ਪਸੰਦ ਲੋਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਚਾਹੁੰਦੇ ਹਨ, ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਦੀ ਕਾਰਵਾਈ ਤੁਰੰਤ ਮੁਕੰਮਲ ਕਰਕੇ ਉਨ੍ਹਾਂ ਨੂੰ ਰਿਹਾ ਕੀਤਾ ਜਾਵੇ | ਉਨ੍ਹਾਂ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਹੋਏ ਸੰਘਰਸ਼ ਵਿਚ ਸ਼ਾਮਿਲ ਹੋ ਕੇ ਸਿੱਖ ਕੌਮ ਨੂੰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਦਿੱਤਾ ਜਾਵੇ |

ਜਥੇ. ਮੁਖ਼ਤਿਆਰ ਸਿੰਘ ਸੋਢੀ ਦੀ ਤਸਵੀਰ | 13-08-2026

ਪਿਛਲੀ ਖ਼ਬਰ ਹਰਿਆਣਾ ਤੋਂ ਆਈ ਪੁਲਿਸ ਟੀਮ ਦਾ ਲੋਕਾਂ ਨੇ ਕੀਤਾ ਵਿਰੋਧ ਅਗਲੀ ਖ਼ਬਰ ਲਿਟਲ ਏਂਜਲਸ ਕੋ ਐਡ ਸਕੂਲ ਦੇ ਰੁਦਰਾ ਸਿੰਘ ਨੇਗੀ ਨੇ ਸ਼ਾਟਪੁੱਟ ਤੇ ਡਿਸਕਸ ਥਰੋ ਵਿਚ ਸੋਨੇ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।