13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਰਤਾਨੀਆ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਪੰਜਾਬ ਦੇ ਹਿਤ ’ਚ-ਮੋਹਨ ਸਿੰਘ ਸਾਈਂ

ਫਗਵਾੜਾ, 12 ਅਗਸਤ (ਚਾਨਾ)-ਧਾਰਮਿਕ ਤੇ ਸਮਾਜਿਕ ਆਗੂ ਮੋਹਨ ਸਿੰਘ ਸਾਈਂ ਨੇ ਬਰਤਾਨੀਆ ਦੇ ਸਿੱਖ ਐਮ. ਪੀ.

ਮੋਹਨ ਸਿੰਘ ਸਾਈ 13-08-2026
ਫਗਵਾੜਾ, 12 ਅਗਸਤ (ਚਾਨਾ)-ਧਾਰਮਿਕ ਤੇ ਸਮਾਜਿਕ ਆਗੂ ਮੋਹਨ ਸਿੰਘ ਸਾਈਂ ਨੇ ਬਰਤਾਨੀਆ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਵਲੋਂ ਪੰਜਾਬ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਨੂੰ ਪੰਜਾਬ ਦੇ ਹਿਤ ‘ਚ ਲਾਹੇਵੰਦ ਕਰਾਰ ਦਿੱਤਾ ਹੈ | ਉਨ੍ਹਾਂ ਇੱਥੇ ਗੱਲਬਾਤ ਦੌਰਾਨ ਦੋਵਾਂ ਆਗੂਆਂ ਦੀ ਮੁਲਾਕਾਤ ਦਾ ਸੁਆਗਤ ਕਰਦਿਆਂ ਇਸ ਨੂੰ ਪੰਜਾਬ ਪੱਖੀ ਤੇ ਉਸਾਰੂ ਕਦਮ ਦੱਸਿਆ | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਤਨਮਨਜੀਤ ਸਿੰਘ ਢੇਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਹੋਈ ਇਹ ਮੁਲਾਕਾਤ ਪੰਜਾਬ ਅਤੇ ਬਰਤਾਨੀਆ ਹੀ ਨਹੀਂ ਸਗੋਂ ਹੋਰ ਦੇਸ਼ਾਂ ‘ਚ ਵੱਸਦੇ ਪ੍ਰਵਾਸੀ ਪੰਜਾਬੀਆਂ ਦੇ ਹਿਤਾਂ ਲਈ ਵੀ ਸਾਰਥਿਕ ਨਤੀਜੇ ਲੈ ਕੇ ਆਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤ ਵਿਚ ਹੋਣ ਵਾਲੇ ਹਰ ਉਸਾਰੂ ਯਤਨ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ |
ਪਿਛਲੀ ਖ਼ਬਰ ਗੁਰਜੀਤ ਸਿੰਘ ਵਾਲੀਆ ਦਾ ਅੰਤਿਮ ਸੰਸਕਾਰ 14 ਅਗਸਤ ਨੂੰ ਅਗਲੀ ਖ਼ਬਰ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।