ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਲਜੀਤ ਕੌਰ ਰੰਧਾਵਾ ਵਲੋਂ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਨਮਾਨ
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਚ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਨੂੰ ਰੂਪਮਾਨ ਕਰਦੀ ਇਕ ਪ੍ਰਦਰਸ਼ਨੀ ਲਗਾਈ | ਜਿਸ ਵਿਚ ਪ੍ਰਦਰਸ਼ਿਤ ਕੀਤੇ ਗਏ ਪੁਰਾਣੇ ਬਰਤਨ, ਬਿਸਤਰੇ, ਪਹਿਰਾਵੇ ਤੇ ਹੋਰ ਵਿਰਾਸਤੀ ਵਸਤੂਆਂ ਦੀ ਵਿਸ਼ੇਸ਼ ਤੌਰ ‘ਤੇ ਕੀਤੀ ਗਈ ਸਜਾਵਟ ਮੁੱਖ ਆਕਰਸ਼ਣ ਰਹੀ | ਸਕੂਲ ਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੋਲੋ ਡਾਂਸ ਤੇ ਪੰਜਾਬੀ ਪਹਿਰਾਵੇ ਵਿਚ ਹੋਰ ਸਭਿਆਚਾਰਕ ਵੰਨਗੀਆਂ ਬਾਖ਼ੂਬੀ ਨਾਲ ਪੇਸ਼ ਕੀਤੀਆਂ | ਇਸੇ ਤਰ੍ਹਾਂ ਸਕੂਲ ਦੇ ਚਾਰ ਹਾਊਸਾਂ ਦੀਆਂ ਵਿਦਿਆਰਥਣਾਂ ਦੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਗਰੁੱਪ ਡਾਂਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਾਟਰ ਤੇ ਫਾਇਰ ਹਾਊਸ ਨੇ ਪਹਿਲਾ, ਏਅਰ ਹਾਊਸ ਨੇ ਦੂਜਾ ਤੇ ਅਰਥ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਦਾ ਤੀਆਂ ਤੀਜ ਦੀਆਂ ਮੁਕਾਬਲਾ ਵੀ ਕਰਵਾਇਆ ਗਿਆ | ਯੂ. ਕੇ.
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਚ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਨੂੰ ਰੂਪਮਾਨ ਕਰਦੀ ਇਕ ਪ੍ਰਦਰਸ਼ਨੀ ਲਗਾਈ | ਜਿਸ ਵਿਚ ਪ੍ਰਦਰਸ਼ਿਤ ਕੀਤੇ ਗਏ ਪੁਰਾਣੇ ਬਰਤਨ, ਬਿਸਤਰੇ, ਪਹਿਰਾਵੇ ਤੇ ਹੋਰ ਵਿਰਾਸਤੀ ਵਸਤੂਆਂ ਦੀ ਵਿਸ਼ੇਸ਼ ਤੌਰ ‘ਤੇ ਕੀਤੀ ਗਈ ਸਜਾਵਟ ਮੁੱਖ ਆਕਰਸ਼ਣ ਰਹੀ | ਸਕੂਲ ਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੋਲੋ ਡਾਂਸ ਤੇ ਪੰਜਾਬੀ ਪਹਿਰਾਵੇ ਵਿਚ ਹੋਰ ਸਭਿਆਚਾਰਕ ਵੰਨਗੀਆਂ ਬਾਖ਼ੂਬੀ ਨਾਲ ਪੇਸ਼ ਕੀਤੀਆਂ | ਇਸੇ ਤਰ੍ਹਾਂ ਸਕੂਲ ਦੇ ਚਾਰ ਹਾਊਸਾਂ ਦੀਆਂ ਵਿਦਿਆਰਥਣਾਂ ਦੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਗਰੁੱਪ ਡਾਂਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਾਟਰ ਤੇ ਫਾਇਰ ਹਾਊਸ ਨੇ ਪਹਿਲਾ, ਏਅਰ ਹਾਊਸ ਨੇ ਦੂਜਾ ਤੇ ਅਰਥ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਦਾ ਤੀਆਂ ਤੀਜ ਦੀਆਂ ਮੁਕਾਬਲਾ ਵੀ ਕਰਵਾਇਆ ਗਿਆ | ਯੂ.ਕੇ.ਜੀ. ਦੀਆਂ ਵਿਦਿਆਰਥਣਾਂ ਵਲੋਂ ਪੇਸ਼ ਗਿੱਧੇ ਨੇ ਸਮਾਗਮ ਨੂੰ ਯਾਦਗਾਰੀ ਬਣਾਇਆ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਸਹਾਇਤਾ ਨਾਲ ਵੱਖ-ਵੱਖ ਪਕਵਾਨਾਂ ਦੇ ਸਟਾਲ ਵੀ ਲਗਾਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਉਨ੍ਹਾਂ ਵੱਖ-ਵੱਖ ਮੁਕਾਬਲੇ ਵਿਚ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸਕੂਲ ਦੀ ਪਿ੍ੰਸੀਪਲ ਰਜਿੰਦਰ ਕੌਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ ਤੇ ਵੱਖ-ਵੱਖ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੇ ਸਭਿਆਚਾਰਕ ਸਮਾਗਮਾਂ ਵਿਚ ਵੀ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |