14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹਮਲਾ ਸਿਆਸੀ ਆਗੂ ’ਤੇ ਨਹੀਂ, ਪੰਜਾਬ ਦੀ ਸ਼ਾਂਤੀ ’ਤੇ ਹਮਲਾ-ਜੋਸਨ

ਸੁਲਤਾਨਪੁਰ ਲੋਧੀ, 13 ਅਗਸਤ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਹਲਕਾ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਦੇ ਨੌਜਵਾਨ ਆਗੂ ਇੰਦਰਜੀਤ ਸਿੰਘ ਜੋਸਨ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ, ਖ਼ਾਸ ਕਰਕੇ ਗੁਰੂ ਘਰ ਦੀ ਪਵਿੱਤਰਤਾ ਦਰਮਿਆਨ ਅਜਿਹੀ ਘਟਨਾ ਵਾਪਰਨਾ ਬੇਹੱਦ ਗੰਭੀਰ ਤੇ ਚਿੰਤਾਜਨਕ ਹੈ | ਜੋਸਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਇਹ ਕਾਇਰਾਨਾ ਹਮਲਾ ਸਿਰਫ਼ ਇੱਕ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਤੇ ਕਾਨੂੰਨ-ਵਿਵਸਥਾ ਨੂੰ ਚੁਨੌਤੀ ਹੈ | ਇੰਦਰਜੀਤ ਸਿੰਘ ਜੋਸਨ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਚੜ੍ਹਦੀ ਕਲਾ ਅਤੇ ਤੰਦਰੁਸਤੀ ਬਖ਼ਸ਼ਣ |

ਸੀਨੀਅਰ ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ 14-08-2026

ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੋ ਲੜਕੀਆਂ ਸਮੇਤ ਤਿੰਨ ਜ਼ਖ਼ਮੀ ਅਗਲੀ ਖ਼ਬਰ ਕੁਲਦੀਪ ਸਿੰਘ ਟਾਂਡੀ ਤੇ ਤਨਵੀਰ ਸਿੰਘ ਰੰਧਾਵਾ ਦੀ ਨਿਯੁਕਤੀ ਨਾਲ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ-ਜਥੇ. ਕੁਲਦੀਪ ਸਿੰਘ ਬੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।