ਕਪੂਰਥਲਾ, 13 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਵਿਦਿਆਰਥਣਾਂ ਨੂੰ ਭਾਰਤ ਸਰਕਾਰ ਦੀ ‘ਮਾਈ ਭਾਰਤ ਪਹਿਲਕਦਮੀ’ ਨਾਲ ਜੋੜਣ ਤੇ ਇਸਦੇ ਉਦੇਸ਼ ਤੇ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਇਸ ਪੋ੍ਰਗਰਾਮ ਵਿਚ ਵਿਦਿਆਰਥਣਾਂ ਨੂੰ ਮਾਈ ਭਾਰਤ ਪੋਰਟਲ ਦੀ ਮਹੱਤਤਾ ਤੇ ਇਸ ਰਾਹੀਂ ਨੌਜਵਾਨਾਂ ਲਈ ਉਪਲਬਧ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਤੋਂ ਇਲਾਵਾ ਉਨ੍ਹਾਂ ਨੂੰ ਪੋਰਟਲ ‘ਤੇ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀਆਂ ਆਨਲਾਈਨ ਰਜਿਸਟਰੇਸ਼ਨ ਸਫਲਤਾਪੂਰਵਕ ਮੁਕੰਮਲ ਕੀਤੀ ਤੇ ਉਪਰੰਤ ਪ੍ਰਾਪਤ ਹੋਏ ਆਨਲਾਈਨ ਰਜਿਸਟਰੇਸ਼ਨ ਸਰਟੀਫਿਕੇਟ ਡਾਊਨਲੋਡ ਕਰਕੇ ਤਸਦੀਕ ਵੀ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਰਕਾਰੀ ਯੁਵਾ ਪਹਿਲਕਦਮੀਆਂ ਦੇ ਨਾਲ ਜੋੜਣ ਦੇ ਨਾਲ-ਨਾਲ ਉਨ੍ਹਾਂ ਵਿਚ ਲੀਡਰਸ਼ਿਪ, ਸੇਵਾ ਭਾਵਨਾ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੁੜ ਕੇ ਵੱਧ ਤੋਂ ਵੱਧ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |