14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੰਪਿਊਟਰ ਅਧਿਆਪਕ ਆਜ਼ਾਦੀ ਦਿਵਸ ’ਤੇ ਸਿੱਖਿਆ ਮੰਤਰੀ ਵਿਰੁੱਧ ਕਰਨਗੇ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 13 ਅਗਸਤ (ਪ. ਪ.)

ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ | ਤਸਵੀਰ. ਲਾਡੀ ਸਟੂਡੀਓ 14-08-2026
ਸੁਲਤਾਨਪੁਰ ਲੋਧੀ, 13 ਅਗਸਤ (ਪ.ਪ.)-ਸੁਲਤਾਨਪੁਰ ਲੋਧੀ ਵਿਚ ਕੰਪਿਊਟਰ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ 2022 ਦੀਆਂ ਚੋਣਾਂ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹਿਣ ਅਤੇ ਉਨ੍ਹਾਂ ਨਾਲ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਾ ਕਰਨ ‘ਤੇ ਚਰਚਾ ਕੀਤੀ ਗਈ | ਮੀਟਿੰਗ ਕੰਪਿਊਟਰ ਅਧਿਆਪਕਾਂ ਵੱਲੋਂ ਆਜ਼ਾਦੀ ਦਿਵਸ, 15 ਅਗਸਤ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਚ ਸਿੱਖਿਆ ਮੰਤਰੀ ਵਿਰੁੱਧ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ‘ਤੇ ਕੇਂਦਰਿਤ ਸੀ | ਇਸ ਮੌਕੇ ਹਰਮਿੰਦਰ ਸਿੰਘ ਸ਼ਾਹਵਾਲਾ ਨੇ ਐਲਾਨ ਕੀਤਾ ਕਿ ਸੁਲਤਾਨਪੁਰ ਲੋਧੀ ਦੇ ਸਾਰੇ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ, ਆਜ਼ਾਦੀ ਦਿਵਸ, 15 ਅਗਸਤ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਚ ਕਾਲੇ ਝੰਡੇ ਦਿਖਾ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਰੁੱਧ ਪ੍ਰਦਰਸ਼ਨ ਕਰਨਗੇ | ਆਮ ਆਦਮੀ ਪਾਰਟੀ ਦੇ 2022 ਦੇ ਚੋਣ ਮੈਨੀਫੈਸਟੋ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ | ਇਸ ਮੌਕੇ ਸੁਰਜੀਤ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਤਿੰਦਰ ਥਿੰਦ, ਵਿਪਨ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਸਬੰਧ ’ਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ ਅਗਲੀ ਖ਼ਬਰ ਤਨਵੀਰ ਸਿੰਘ ਰੰਧਾਵਾ ਸ਼ੋ੍ਮਣੀ ਯੂਥ ਅਕਾਲੀ ਦਲ ਸ਼ਹਿਰੀ ਤੇ ਕੁਲਦੀਪ ਸਿੰਘ ਟਾਂਡੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।