ਕਪੂਰਥਲਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ 80ਵੇਂ ਸੁਤੰਤਰਤਾ ਦਿਵਸ ਦੇ ਸਬੰਧੀ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਸ਼ਮਾਂ ਰੌਸ਼ਨ ਕਰਨ ਨਾਲ ਹੋਇਆ | ਉਪਰੰਤ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ, ਸਕੱਤਰ ਪਰਮਿੰਦਰ ਕੌਰ ਤੇ ਪਿ੍ੰਸੀਪਲ ਹਰਜਿੰਦਰ ਕੌਰ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਜ਼ਾਦੀ ਦਿਵਸ ਬਾਰੇ ਸਕੂਲ ਦੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਕਿਹਾ ਕਿ ਲੱਖਾਂ ਕੁਰਬਾਨੀਆਂ ਤੋਂ ਬਾਅਦ ਦੇਸ਼ ਨੇ ਆਜ਼ਾਦੀ ਪ੍ਰਾਪਤ ਕੀਤੀ ਤੇ ਅੱਜ ਸਾਨੂੰ ਆਜ਼ਾਦੀ ਦੇ ਸੰਘਰਸ਼ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਵਫ਼ਾਦਾਰ ਰਹਿਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਤੇ ਭਾਸ਼ਣ ਪੇਸ਼ ਕੀਤੇ | ਇਸ ਮੌਕੇ ਆਜ਼ਾਦੀ ਨਾਲ ਸਬੰਧਿਤ ਇਤਿਹਾਸ ਦੀ ਪਰਖ ਲਈ ਵਿਦਿਆਰਥੀਆਂ ਕੋਲੋਂ ਕੁੱਝ ਸਵਾਲ ਪੁੱਛੇ ਗਏ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ | ਉਪਰੰਤ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ |