15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਆਜ਼ਾਦੀ ਦਿਵਸ ਸਬੰਧੀ ਸਮਾਗਮ

ਕਪੂਰਥਲਾ, 14 ਅਗਸਤ (ਵਿ. ਪ੍ਰ.)

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ ਕੌਮਾਂਤਰੀ ਨੌਜਵਾਨ ਦਿਵਸ ’ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਾ. ਭੀਮ ਇੰਦਰ ਸਿੰਘ ਡਾਇਰੈਕਟਰ ਯੂਥ ਵੈੱਲਫੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ | ਅਜੀਤ ਤਸਵੀਰ 15-08-2026
ਕਪੂਰਥਲਾ, 14 ਅਗਸਤ (ਵਿ. ਪ੍ਰ.)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਕਾਲਜ ਦੇ ਐਨ.ਐਸ.ਐਸ. ਤੇ ਐਨ.ਸੀ.ਸੀ. ਯੂਨਿਟ ਵਲੋਂ ਸਾਂਝੇ ਤੌਰ ‘ਤੇ ਆਜ਼ਾਦੀ ਦਿਵਸ ਦੇ ਸੰਬੰਧ ਵਿਚ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਤੇ ਬਾਅਦ ਵਿਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸੇ ਦੌਰਾਨ ਹੀ ਆਜ਼ਾਦੀ ਦਿਵਸ ਦੀ ਇਤਿਹਾਸਕ ਮਹੱਤਤਾ, ਆਜ਼ਾਦੀ ਘੁਲਾਟੀਆਂ ਦੀ ਮਹਾਨ ਕੁਰਬਾਨੀਆਂ ਤੇ ਦੇਸ਼ ਦੇ ਨੌਜਵਾਨਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਲਈ ਇਕ ਸੈਮੀਨਾਰ ਕਰਵਾਇਆ ਗਿਆ | ਬੁਲਾਰਿਆਂ ਨੇ ਵਿਦਿਆਰਥਣਾਂ ਨੂੰ ਆਜ਼ਾਦੀ ਦੇ ਸੰਘਰਸ਼ ਦੇ ਇਤਿਹਾਸ, ਕੌਮੀ ਏਕਤਾ ਤੇ ਦੇਸ਼ ਦੀ ਤਰੱਕੀ ਵਿਚ ਨੌਜਵਾਨਾਂ ਦੀ ਭੂਮਿ ਕਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ਆਜ਼ਾਦੀ, ਏਕਤਾ, ਭਾਈਚਾਰਕ ਸਾਂਝ, ਦੇਸ਼ ਭਗਤੀ ਅਤੇ ਰਾਸ਼ਟਰੀ ਜ਼ਿੰਮੇਵਾਰੀ ਦੇ ਮੁੱਲਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ ਗਿਆ | ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗਾਏ ਗਏ ਰਾਸ਼ਟਰੀ ਗੀਤ ਤੋਂ ਬਾਅਦ ਸਮਾਗਮ ਦੀ ਸਮਾਪਤੀ ਹੋਈ |
ਪਿਛਲੀ ਖ਼ਬਰ ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਹੋਣ ਲੱਗੇ ਖੱਜਲ-ਖੁਆਰ * ਬਜ਼ੁਰਗਾਂ ਤੇ ਮਹਿਲਾਵਾਂ ਦੀਆਂ ਵਧੀਆਂ ਮੁਸ਼ਕਲਾਂ- ਸੰਦੀਪ ਕੌਰ... ਅਗਲੀ ਖ਼ਬਰ ਇੰਨਸੈਂਟਿਵ ’ਚ ਕਟੌਤੀ ਤੇ ਹੋਰ ਮੰਗਾਂ ਨੂੰ ਲੈ ਕੇ ਆਰ. ਸੀ. ਐਫ. ਇੰਪਲਾਈਜ਼ ਯੂਨੀਅਨ 18 ਨੂੰ ਰੋਸ ਵਿਖਾਵਾ ਕਰੇਗੀ- ਸਰਬਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।