ਐੱਨ. ਐੱਚ. ਐੱਮ. ਮੁਲਾਜ਼ਮਾਂ ਨੇ ਦੂਜੇ ਦਿਨ ਵੀ ਕੀਤੀ ਹੜਤਾਲ
ਜਲੰਧਰ , 14 ਅਗਸਤ ( ਜਤਿੰਦਰ ਪੰਮੀ )– ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15–20 ਸਾਲਾਂ ਤੋਂ ਠੇਕਾ ਪ੍ਰਣਾਲੀ ਤਹਿਤ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੰਮਕਾਜ ਠੱਪ ਕਰਕੇ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਹੜਤਾਲ ਕੀਤੀ ਗਈ । ਇਸ ਦੌਰਾਨ ਹੜਤਾਲੀ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ।
ਲ
ਲੜਾਈ ਵਿਚ ਜ਼ਖਮੀ ਹੋਇਆ ਵਿਅਕਤੀ ਸਿਵਲ ਹਸਪਤਾਲ ਵਿਚ ਜੇਰੇ ਇਲਾਜ | ਤਸਵੀਰ: ਤਿਲਕਰਾਜ
15-08-2026
ਜਲੰਧਰ , 14 ਅਗਸਤ ( ਜਤਿੰਦਰ ਪੰਮੀ )– ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15–20 ਸਾਲਾਂ ਤੋਂ ਠੇਕਾ ਪ੍ਰਣਾਲੀ ਤਹਿਤ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੰਮਕਾਜ ਠੱਪ ਕਰਕੇ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਹੜਤਾਲ ਕੀਤੀ ਗਈ । ਇਸ ਦੌਰਾਨ ਹੜਤਾਲੀ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਐੱਨ . ਐੱਚ . ਐੱਮ . ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਡਾ . ਪੰਖੁੜੀ ਕਮਲ ਨੇ ਕਿਹਾ ਕਿ ਉਨ੍ਹਾਂ ਨਾਲ ਪੱਕੇ ਕਰਨ ਦੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਹੀ ਵਾਅਦਿਆਂ ਤੋਂ ਪਿੱਛੇ ਹਟਦੀ ਨਜ਼ਰ ਆ ਰਹੀ ਹੈ । ਡਾ . ਪੰਖੁੜੀ ਕਮਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਗਪਗ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇੱਕ ਰੁਪਏ ਦਾ ਵੀ ਵਾਧਾ ਨਹੀਂ ਦਿੱਤਾ ਗਿਆ । ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ 15 ਅਗਸਤ ਤੱਕ ਕੋਈ ਹੰਗਾਮੀ ਮੀਟਿੰਗ ਬੁਲਾ ਕੇ ਐੱਨ . ਐੱਚ . ਐੱਮ . ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨੋਟੀਫਿਕੇਸ਼ਨ ਦੇ ਰੂਪ ਵਿੱਚ ਲਾਗੂ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫ਼ੈਸਲਾ ਲਿਆ ਜਾਵੇਗਾ । ਇਸ ਮੌਕੇ ਯੂਨੀਅਨ ਦੇ ਆਗੂ ਡਾ . ਸੁਮੀਤ ਕਪਾਹੀ , ਡਾ . ਵਿਪਨ , ਡਾ ਯੋਗੇਸ਼ ਸਚਦੇਵਾ ਤੇ ਸੁਖਪ੍ਰੀਤ ਕੌਰ ਨੇ ਕਿਹਾ ਕਿ ਸਰਕਾਰ ਨੂੰ ਐਨ . ਐਚ . ਐਮ . ਮੁਲਾਜ਼ਮਾਂ ਨੂੰ ਰਾਹਤ ਦਿੰਦਿਆਂ ਤੁਰੰਤ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ । ਇਸ ਮੌਕੇ ਪਰਮਜੀਤ ਝਮੱਟ , ਡਾ . ਅਮਿਤ , ਡਾ . ਕੁਲਦੀਪ , ਡਾ . ਗੌਰਵ , ਤਨਵੀ ਸਮੇਤ ਹੋਰ ਯੂਨੀਅਨ ਆਗੂ ਤੇ ਐਨ . ਐਚ . ਐਮ . ਮੁਲਾਜ਼ਮ ਹਾਜ਼ਰ ਸਨ ।