17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜਗਜੀਤ ਸਿੰਘ ਜੱਗਾ ਧਾਲੀਵਾਲ ਨੇ ਹਲਕਾ ਇੰਚਾਰਜ ਬਣਾਏ ਜਾਣ ’ਤੇ ਪਾਰਟੀ ਹਾਈ ਕਮਾਂਡ ਦਾ ਕੀਤਾ ਧੰਨਵਾਦ

ਕਪੂਰਥਲਾ, 16 ਅਗਸਤ (ਸਡਾਨਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਜਗਜੀਤ ਸਿੰਘ (ਜੱਗਾ ਧਾਲੀਵਾਲ) ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਿਸ ‘ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਜਗਜੀਤ ਸਿੰਘ ਧਾਲੀਵਾਲ ਨੇ ਆਪਣੀ ਨਿਯੁਕਤੀ ‘ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਪਾਰਟੀ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣ ਦਾ ਮੰਨ ਬਣਾ ਲਿਆ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਤੀਜੇ ਸਭ ਸਪਸ਼ਟ ਕਰ ਦੇਣਗੇ | ਜਗਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਦਹਿਸ਼ਤ ਦਾ ਮਾਹੌਲ ਖ਼ਤਮ ਕਰਨ ਲਈ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਸਮਰਥਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਅਤੇ ਪੰਥ ਨੂੰ ਬਚਾਉਣਾ ਹੈ | ਜਗਜੀਤ ਸਿੰਘ ਨੇ ਕਿਹਾ ਕਿ ਆਏ ਦਿਨ ਫਿਰੌਤੀ ਕਾਰਨ ਵਾਪਰਦੀਆਂ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਵਪਾਰੀ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ ਤੇ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਵਿਚ ਫ਼ੇਲ੍ਹ ਸਾਬਿਤ ਹੋਈ ਹੈ |

ਜਗਜੀਤ ਸਿੰਘ ਜੱਗਾ ਧਾਲੀਵਾਲ ਦੀ ਤਸਵੀਰ | 17-08-2026

ਪਿਛਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਾਹਿਤਕ ਤੇ ਸੱਭਿਆਚਾਰਕ ਸੱਥ ਵਲੋਂ ਸਾਬਕਾ ਕੌਂਸਲਰ ਇੰਜ. ਛੱਜਾ ਸਿੰਘ ਦਾ ਸਨਮਾਨ ਇੰਜ. ਛੱਜਾ ਸਿੰਘ ਸਹਿਜੇ-ਸਹਿਜੇ ਤੁਰਨ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।