17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਤੀਆਂ ਦਾ ਤਿਉਹਾਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਧੂਮਧਾਮ ਨਾਲ ਮਨਾਇਆ

ਕਪੂਰਥਲਾ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਬੰਧੀ ਹੋਏ ਸਮਾਗਮ ਵਿਚ ਵਿਦਿਆਰਥੀਆਂ ਵਲੋਂ ਤੀਆਂ ਨਾਲ ਸਬੰਧਿਤ ਗੀਤ, ਕਵਿਤਾਵਾਂ, ਭੰਗੜਾ, ਗਿੱਧਾ, ਕੋਰੀਓਗ੍ਰਾਫ਼ੀ ਬਹੁਤ ਖ਼ੂਬਸੂਰਤ ਢੰਗ ਨਾਲ ਪੇਸ਼ ਕੀਤੀ ਗਈ | ਸਕੂਲ ਦੀਆਂ ਨਿੱਕੀਆਂ ਨਿੱਕੀਆਂ ਬੱਚੀਆਂ ਪੰਜਾਬੀ ਪਹਿਰਾਵੇ ਵਿਚ ਸੱਜ ਧੱਜ ਕੇ ਸਮਾਗਮ ਵਿਚ ਸ਼ਾਮਲ ਹੋਈਆਂ | ਬੱਚਿਆਂ ਨੇ ਭਰਾ ਤੇ ਭੈਣ ਦੇ ਆਪਸੀ ਪਿਆਰ ਨੂੰ ਰੂਪਮਾਨ ਕਰਦੀ ਕੋਰੀਓਗ੍ਰਾਫ਼ੀ ‘ਸੰਧਾਰਾ’ ਪੇਸ਼ ਕੀਤੀ | ਇਸੇ ਤਰ੍ਹਾਂ 11ਵੀਂ ਤੇ 12ਵੀਂ ਜਮਾਤ ਦੇ ਕਾਮਰਸ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੇ ਖਾਣ ਪੀਣ ਤੇ ਸਜਾਵਟ ਵਾਲੇ ਸਮਾਨ ਦੇ ਸਟਾਲ ਲਗਾਏ ਤੇ ਇਨ੍ਹਾਂ ਸਟਾਲਾਂ ਨੂੰ ਵਿਦਿਆਰਥੀਆਂ ਨੇ ਬਹੁਤ ਹੀ ਨੀਝ ਨਾਲ ਦੇਖਿਆ | ਵਿਦਿਆਰਥੀਆਂ ਨੇ ਖ਼ੂਬਸੂਰਤ ਫੁੱਲਾਂ ਨਾਲ ਸੱਜੀਆਂ ਪੀਂਘਾਂ ਵੀ ਝੂਟੀਆਂ ਗਈਆਂ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਅਜਿਹੇ ਸਮਾਜਿਕ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੁਨੇਹਾ ਦਿੱਤਾ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੀ ਮੈਨੇਜਰ ਸੰਦੀਪ ਗੋਸਵਾਮੀ ਤੋਂ ਇਲਾਵਾ ਮੀਨੂੰ ਸ਼ਰਮਾ, ਕਿਰਨਦੀਪ ਕੌਰ, ਮਨਦੀਪ ਕੌਰ, ਸ਼ਿਵਾਨੀ, ਹਰਨੀਤ ਕੌਰ, ਅਮਨਪ੍ਰੀਤ ਕੌਰ, ਸੰਜਨਾ, ਮਨਪ੍ਰੀਤ ਕੌਰ, ਵਰਿੰਦਰ ਕੌਰ, ਪਰਵਿੰਦਰ ਕੌਰ, ਜਸਪ੍ਰੀਤ ਕੌਰ, ਰਜਿੰਦਰ ਕੌਰ, ਸਤਵਿੰਦਰ ਕੌਰ, ਰੁਪਿੰਦਰ ਕੌਰ, ਰਣਜੀਤ ਕੌਰ ਤੇ ਨੇਹਾ ਆਦਿ ਅਧਿਆਪਕਾਂ ਨੇ ਵਿਸ਼ੇਸ਼ ਯੋਗਦਾਨ ਪਾਇਆ | ਸਮਾਗਮ ਦੌਰਾਨ 12ਵੀਂ ਜਮਾਤ ਦੀ ਵਿਦਿਆਰਥਣ ਰਵਨੀਤ ਕੌਰ ਤੇ 9ਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਸਟੇਜ ਸੰਚਾਲਨ ਦੇ ਫ਼ਰਜ਼ ਸੁਚੱਜੇ ਢੰਗ ਨਾਲ ਨਿਭਾਏ |

ਅਜੀਤ ਡੈਸਕ 17-08-2026

ਪਿਛਲੀ ਖ਼ਬਰ ਆਪ ਆਗੂ ਅਮਰਦੀਪ ਤੇਜੀ ਸਾਥੀਆਂ ਸਮੇਤ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।