ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਭੁੰਗਰਨੀ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾਈ ਮੀਤ ਪ੍ਰਧਾਨ
ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਆਗੂਆਂ ਦਾ ਕੀਤਾ ਧੰਨਵਾਦ
ਫਗਵਾੜਾ, 16 ਅਗਸਤ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਫਗਵਾੜਾ ਨਾਲ ਸੰਬੰਧਿਤ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਭੁੰਗਰਨੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਹੈ | ਵਰਨਣਯੋਗ ਹੈ ਕਿ ਭੁੰਗਰਨੀ ਟਕਸਾਲੀ ਅਕਾਲੀ ਪਰਿਵਾਰ ਦੇ ਨਾਲ ਸਬੰਧ ਰੱਖਦੇ ਹਨ | ਉਨ੍ਹਾਂ ਦੇ ਪਿਤਾ ਭਗਤ ਸਿੰਘ ਭੁੰਗਰਨੀ ਪਾਰਟੀ ਦੇ ਬਹੁਤ ਹੀ ਸੀਨੀਅਰ ਆਗੂ ਹਨ ਅਤੇ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਸਰਪ੍ਰਸਤ ਵਜੋਂ ਸੇਵਾਵਾਂ ਨਿਭਾ ਰਹੇ ਹਨ | ਸ. ਅਵਤਾਰ ਸਿੰਘ ਭੁੰਗਰਨੀ ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਵਿਚ ਜਨਰਲ ਸਕੱਤਰ ਪੰਜਾਬ, ਕੌਮੀ ਸੀਨੀਅਰ ਮੀਤ ਪ੍ਰਧਾਨ, ਮੈਂਬਰ ਕੋਰ ਕਮੇਟੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਜੁਆਇੰਟ ਸਕੱਤਰ ਪੰਜਾਬ ਆਦਿ ਦੇ ਅਹਿਮ ਅਹੁਦਿਆਂ ’ਤੇ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ | ਆਪਣੀ ਨਿਯੁਕਤੀ ‘ਤੇ ਅਵਤਾਰ ਸਿੰਘ ਭੁੰਗਰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ ਸਿੱਖਿਆ ਮੰਤਰੀ ਡਾ.
ਅ
ਅਵਤਾਰ ਸਿੰਘ ਭੁੰਗਰਨੀ|
17-08-2026
ਫਗਵਾੜਾ, 16 ਅਗਸਤ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਫਗਵਾੜਾ ਨਾਲ ਸੰਬੰਧਿਤ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਭੁੰਗਰਨੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਹੈ | ਵਰਨਣਯੋਗ ਹੈ ਕਿ ਭੁੰਗਰਨੀ ਟਕਸਾਲੀ ਅਕਾਲੀ ਪਰਿਵਾਰ ਦੇ ਨਾਲ ਸਬੰਧ ਰੱਖਦੇ ਹਨ | ਉਨ੍ਹਾਂ ਦੇ ਪਿਤਾ ਭਗਤ ਸਿੰਘ ਭੁੰਗਰਨੀ ਪਾਰਟੀ ਦੇ ਬਹੁਤ ਹੀ ਸੀਨੀਅਰ ਆਗੂ ਹਨ ਅਤੇ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਸਰਪ੍ਰਸਤ ਵਜੋਂ ਸੇਵਾਵਾਂ ਨਿਭਾ ਰਹੇ ਹਨ | ਸ. ਅਵਤਾਰ ਸਿੰਘ ਭੁੰਗਰਨੀ ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਵਿਚ ਜਨਰਲ ਸਕੱਤਰ ਪੰਜਾਬ, ਕੌਮੀ ਸੀਨੀਅਰ ਮੀਤ ਪ੍ਰਧਾਨ, ਮੈਂਬਰ ਕੋਰ ਕਮੇਟੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਜੁਆਇੰਟ ਸਕੱਤਰ ਪੰਜਾਬ ਆਦਿ ਦੇ ਅਹਿਮ ਅਹੁਦਿਆਂ ’ਤੇ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ | ਆਪਣੀ ਨਿਯੁਕਤੀ ‘ਤੇ ਅਵਤਾਰ ਸਿੰਘ ਭੁੰਗਰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਸਮੁੱਚੀ ਹਾਈ ਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ | ਭੁੰਗਰਨੀ ਨੂੰ ਸੂਬਾ ਮੀਤ ਪ੍ਰਧਾਨ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਵਾਹਦ, ਫਗਵਾੜਾ ਹਲਕਾ (ਸ਼ਹਿਰੀ) ਇੰਚਾਰਜ ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ ਅਤੇ ਵਪਾਰ ਵਿੰਗ), ਫਗਵਾੜਾ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਸਾਬਕਾ ਸਰਪੰਚ ਅਤੇ ਠੇਕੇਦਾਰ ਬਲਜਿੰਦਰ ਸਿੰਘ ਸੂਬਾ ਮੀਤ ਪ੍ਰਧਾਨ ਐਸ.ਸੀ. ਵਿੰਗ ਨੇ ਕਿਹਾ ਕਿ ਅਵਤਾਰ ਸਿੰਘ ਭੁੰਗਰਨੀ ਪਾਰਟੀ ਦੇ ਬਹੁਤ ਹੀ ਸਮਰਪਿਤ ਅਤੇ ਸਰਗਰਮ ਆਗੂ ਹਨ |