17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਵਿਅਕਤੀ ਨਾਲ ਲੁੱਟ - ਖੋਹ

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਗੁਰੂ ਹਰਗੋਬਿੰਦ ਨਗਰ ਤੋਂ ਲੁੱਟ ਖੋਹ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਤੇ ਆਏ ਤਿੰਨ ਨੌਜਵਾਨਾਂ ਨੇ ਇਕ ਵਿਅਕਤੀ ਨੂੰ ਰੋਕ ਕੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਦੀ ਜੇਬ ‘ਚੋਂ ਕਰੀਬ 15 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ | ਪੀੜਤ ਅਜੇ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਬਾਬਾ ਗਧੀਆ ਦਾ ਰਹਿਣ ਵਾਲਾ ਹੈ ਤੇ ਕੱਪੜਾ ਮਿਲ ਤੋਂ ਕੱਪੜੇ ਲੈਣ ਲਈ ਜਾ ਰਿਹਾ ਸੀ | ਜਦੋਂ ਉਹ ਗੁਰੂ ਹਰਗੋਬਿੰਦ ਨਗਰ ਇਲਾਕੇ ਵਿੱਚ ਪੁੱਜਾ ਤਾਂ ਮੋਟਰਸਾਈਕਲ ‘ਤੇ ਸਵਾਰ ਨੌਜਵਾਨਾਂ ਨੇ ਉਸ ‘ਚ ਮੋਟਰਸਾਈਕਲ ਮਾਰਿਆ | ਪੀੜਤ ਦਾ ਕਹਿਣਾ ਹੈ ਕਿ ਜਦੋਂ ਉਸਨੇ ਬਚਾਅ ਲਈ ਰੌਲਾ ਪਾਇਆ ਤਾਂ ਨੌਜਵਾਨਾਂ ਨੇ ਉਲਟਾ ਉਸ ‘ਤੇ ਚੋਰੀ ਦਾ ਦੋਸ਼ ਲਗਾਉਂਦੇ ਹੋਏ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ | ਇਸ ਦੌਰਾਨ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਪਰ ਪੀੜਤ ਦੇ ਦੋਸ਼ ਮੁਤਾਬਿਕ ਨੌਜਵਾਨਾਂ ਨੇ ਉਸਦੀ ਕੁੱਟਮਾਰ ਕੀਤੀ ਤੇ ਜੇਬ੍ਹ ‘ਚੋਂ ਕਰੀਬ 15 ਹਜ਼ਾਰ ਰੁਪਏ ਕੱਢ ਕੇ ਫ਼ਰਾਰ ਹੋ ਗਏ | ਪੀੜਤ ਦੇ ਦੱਸਣ ਮੁਤਾਬਿਕ ਵਾਰਦਾਤ ਸਮੇਂ ਮੌਕੇ ‘ਤੇ ਕਾਫ਼ੀ ਲੋਕ ਮੌਜੂਦ ਸਨ, ਪਰ ਪੀੜਤ ਦਾ ਦੋਸ਼ ਹੈ ਕਿ ਕਿਸੇ ਨੇ ਉਸਦੀ ਮਦਦ ਨਹੀਂ ਕੀਤੀ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ |

ਅਜੀਤ ਡੈਸਕ 17-08-2026

ਪਿਛਲੀ ਖ਼ਬਰ ਜ਼ਮੀਨ ਦਾ ਸੌਦਾ ਕਰਕੇ ਰਜਿਸਟਰੀ ਨਾ ਕਰਵਾਉਣ ਦੇ ਸਬੰਧ ’ਚ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬੱਸ ਸਟੈਂਡ ਵਿਖੇ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।