18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਸ਼ੂ ਪਾਲਣ ਵਿਭਾਗ ਵਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹੇ ’ਚ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪਸ਼ੂ ਪਾਲਣ ਵਿਭਾਗ ਵਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹੇ ਭਰ ਵਿਚ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਇਸ ਮੁਹਿੰਮ ਤਹਿਤ 30 ਅਗਸਤ ਤੱਕ ਵਿਭਾਗ ਵਲੋਂ 57800 ਯੋਗ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਕਪੂਰਥਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਤੇ ਡੇਅਰੀ ਫਾਰਮਰਾਂ ਦੀ ਆਰਥਿਕਤਾ ਦੇ ਪਸ਼ੂ ਧਨ ਦੀ ਸੰਭਾਲ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਲੰਪੀ ਸਕਿਨ ਛੂਤਕਾਰੀ ਵਾਇਰਲ ਬਿਮਾਰੀ ਹੈ ਜੋ ਪਸ਼ੂਆਂ ਦੀ ਸਿਹਤ, ਦੁੱਧ ਉਤਪਾਦਨ ਤੇ ਕਿਸਾਨਾਂ ਦੀ ਆਮਦਨ ‘ਤੇ ਬੁਰਾ ਅਸਰ ਪਾਉਂਦੀ ਹੈ | ਇਸ ਲਈ ਸਮੇਂ ਸਿਰ ਗਾਵਾਂ ਦਾ ਟੀਕਾਕਰਨ ਕਰਵਾਕੇ ਇਸ ਬਿਮਾਰੀ ਦੇ ਪਸਾਰ ਨੂੰ ਰੋਕਿਆ ਜਾ ਸਕਦਾ ਹੈ | ਡਿਪਟੀ ਡਾਇਰੈਕਟਰ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜੇ ਉਹ ਆਪਣੇ ਪਸ਼ੂਆਂ ਵਿਚ ਬੁਖ਼ਾਰ, ਚਮੜੀ ਦੇ ਉਭਾਰ, ਸੋਜ ਜਾਂ ਦੁੱਧ ਉਤਪਾਦਨ ਵਿਚ ਗਿਰਾਵਟ ਵਰਗੇ ਸ਼ੱਕੀ ਲੱਛਣ ਦੇਖਣ ਤਾਂ ਇਸ ਸਬੰਧੀ ਨੇੜਲੇ ਵੈਟਰਨਰੀ ਅਦਾਰੇ ਨਾਲ ਸੰਪਰਕ ਕੀਤਾ ਜਾਵੇ | ਉਨ੍ਹਾਂ ਪਸ਼ੂ ਪਾਲਕਾਂ ਨੂੰ ਸ਼ੈੱਡਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ, ਖ਼ੁਰਾਕ ਤੇ ਪੀਣ ਵਾਲੇ ਪਾਣੀ ਦੇ ਉਚਿੱਤ ਪ੍ਰਬੰਧ ਤੇ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਨੂੰ ਬਾਕੀ ਪਸ਼ੂਆਂ ਤੋਂ ਵੱਖ ਰੱਖਣ ਲਈ ਕਿਹਾ | ਉਨ੍ਹਾਂ ਕਿਹਾ ਕਿ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਹਿਸੀਲ ਪੱਧਰ ‘ਤੇ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਸ਼ੂ ਪਾਲਕ ਕਪੂਰਥਲਾ ਵਿਚ ਡਾ.

ਪਿੰਡ ਵਡਾਲਾ ਕਲਾਂ ਵਿਚ ਇਕ ਗਾਂ ਦਾ ਟੀਕਾਕਰਨ ਕਰਦੇ ਹੋਏ ਵੈਟਰਨਰੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ | ਅਜੀਤ ਤਸਵੀਰ 18-08-2026
ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪਸ਼ੂ ਪਾਲਣ ਵਿਭਾਗ ਵਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹੇ ਭਰ ਵਿਚ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਇਸ ਮੁਹਿੰਮ ਤਹਿਤ 30 ਅਗਸਤ ਤੱਕ ਵਿਭਾਗ ਵਲੋਂ 57800 ਯੋਗ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਕਪੂਰਥਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਤੇ ਡੇਅਰੀ ਫਾਰਮਰਾਂ ਦੀ ਆਰਥਿਕਤਾ ਦੇ ਪਸ਼ੂ ਧਨ ਦੀ ਸੰਭਾਲ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਲੰਪੀ ਸਕਿਨ ਛੂਤਕਾਰੀ ਵਾਇਰਲ ਬਿਮਾਰੀ ਹੈ ਜੋ ਪਸ਼ੂਆਂ ਦੀ ਸਿਹਤ, ਦੁੱਧ ਉਤਪਾਦਨ ਤੇ ਕਿਸਾਨਾਂ ਦੀ ਆਮਦਨ ‘ਤੇ ਬੁਰਾ ਅਸਰ ਪਾਉਂਦੀ ਹੈ | ਇਸ ਲਈ ਸਮੇਂ ਸਿਰ ਗਾਵਾਂ ਦਾ ਟੀਕਾਕਰਨ ਕਰਵਾਕੇ ਇਸ ਬਿਮਾਰੀ ਦੇ ਪਸਾਰ ਨੂੰ ਰੋਕਿਆ ਜਾ ਸਕਦਾ ਹੈ | ਡਿਪਟੀ ਡਾਇਰੈਕਟਰ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜੇ ਉਹ ਆਪਣੇ ਪਸ਼ੂਆਂ ਵਿਚ ਬੁਖ਼ਾਰ, ਚਮੜੀ ਦੇ ਉਭਾਰ, ਸੋਜ ਜਾਂ ਦੁੱਧ ਉਤਪਾਦਨ ਵਿਚ ਗਿਰਾਵਟ ਵਰਗੇ ਸ਼ੱਕੀ ਲੱਛਣ ਦੇਖਣ ਤਾਂ ਇਸ ਸਬੰਧੀ ਨੇੜਲੇ ਵੈਟਰਨਰੀ ਅਦਾਰੇ ਨਾਲ ਸੰਪਰਕ ਕੀਤਾ ਜਾਵੇ | ਉਨ੍ਹਾਂ ਪਸ਼ੂ ਪਾਲਕਾਂ ਨੂੰ ਸ਼ੈੱਡਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ, ਖ਼ੁਰਾਕ ਤੇ ਪੀਣ ਵਾਲੇ ਪਾਣੀ ਦੇ ਉਚਿੱਤ ਪ੍ਰਬੰਧ ਤੇ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਨੂੰ ਬਾਕੀ ਪਸ਼ੂਆਂ ਤੋਂ ਵੱਖ ਰੱਖਣ ਲਈ ਕਿਹਾ | ਉਨ੍ਹਾਂ ਕਿਹਾ ਕਿ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਹਿਸੀਲ ਪੱਧਰ ‘ਤੇ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਸ਼ੂ ਪਾਲਕ ਕਪੂਰਥਲਾ ਵਿਚ ਡਾ. ਮਹਾਂਵੀਰ ਸਿੰਘ, ਸੁਲਤਾਨਪੁਰ ਲੋਧੀ ਤੋਂ ਡਾ. ਰਮਨ ਕੁਮਾਰ, ਭੁਲੱਥ ਵਿਚ ਡਾ. ਹਰਕਮਲਦੀਪ ਸਿੰਘ ਤੇ ਫਗਵਾੜਾ ਵਿਚ ਡਾ. ਵਰਿੰਦਰ ਕੁਮਾਰ ਸੰਦਲ ਨਾਲ ਸੰਪਰਕ ਕਰਨ | ਡਿਪਟੀ ਡਾਇਰੈਕਟਰ ਨੇ ਕਿਹਾ ਕਿ ਪਸ਼ੂ ਪਾਲਕਾਂ ਵੈਟਰਨਰੀ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਤੇ ਆਪਣੀਆਂ ਗਾਵਾਂ ਦਾ ਟੀਕਾਕਰਨ ਕਰਵਾਉਣ |
ਪਿਛਲੀ ਖ਼ਬਰ ਸਰਮੁਖ ਸਿੰਘ ਫੌਜੀ ‘ਆਪ’ ਦੇ ਸੋਸ਼ਲ ਮੀਡੀਆ ਬਲਾਕ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ-ਜਥੇਦਾਰ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।