18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਕੱਢੀ ‘ਹਰ ਘਰ ਤਿਰੰਗਾ ਸਾਈਕਲ ਰੈਲੀ’

ਕਪੂਰਥਲਾ, 17 ਅਗਸਤ (ਵਿ. ਪ੍ਰ.)

ਅਜੀਤ ਡੈਸਕ 18-08-2026
ਕਪੂਰਥਲਾ, 17 ਅਗਸਤ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਕਪੂਰਥਲਾ ਵਿਚ ਐਨ.ਸੀ.ਸੀ. ਦੇ ਵਿਦਿਆਰਥੀਆਂ ਵਲੋਂ ‘ਹਰ ਘਰ ਤਿਰੰਗਾ ਸਾਈਕਲ ਰੈਲੀ’ ਤੇ ਪੋਸਟਰ ਬਣਾਉਣ ਦੀ ਇਕ ਗਤੀਵਿਧੀ ਕਰਵਾਈ ਗਈ | ਰੈਲੀ ਵਿਚ ਸ਼ਾਮਲ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਰਾਹੀਂ ਏਕਤਾ, ਮਾਨ ਸਨਮਾਨ ਤੇ ਦੇਸ਼ ਪ੍ਰੇਮ ਦਾ ਸੰਦੇਸ਼ ਦਿੱਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਨਿਮਰਤਾ ਕੌਰ ਨੇ ਸਾਈਕਲ ਰੈਲੀ ਦੀ ਸਫ਼ਲਤਾ ਲਈ ਵਿਦਿਆਰਥੀਆਂ ਤੇ ਸਕੂਲ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪੇ੍ਰਰਿਤ ਕੀਤਾ |
ਪਿਛਲੀ ਖ਼ਬਰ ਛੇ ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਕੇਸ ਦਰਜ ਅਗਲੀ ਖ਼ਬਰ ਮਸਜਿਦ ਬਿਲਾਲ ਮਦਰੱਸਾ ਤਾਲੀਮੁਲ ਇਸਲਾਮ ਵਿਚ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।