18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕੁਲਦੀਪ ਸਿੰਘ ਟਾਂਡੀ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ’ਤੇ ਸੁਖਵੰਤ ਸਿੰਘ ਤੱਖਰ ਤੇ ਅਕਾਲੀ ਵਰਕਰਾਂ ਵਲੋਂ ਕੀਤਾ ਸਨਮਾਨਿਤ

ਭੁਲੱਥ , 17 ਅਗਸਤ (ਮਨਜੀਤ ਸਿੰਘ ਰਤਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਨਿਭਾਈ ਗਈ ਸੇਵਾ ਨੂੰ ਦੇਖਦੇ ਹੋਏ ਯੂਥ ਆਗੂ ਕੁਲਦੀਪ ਸਿੰਘ ਟਾਂਡੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਜ਼ਿਲ੍ਹਾ ਯੂਥ ਪ੍ਰਧਾਨ ਦਿਹਾਤੀ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਕੁਲਦੀਪ ਸਿੰਘ ਟਾਂਡੀ ਨੂੰ ਭੁਲੱਥ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਅਤੇ ਅਕਾਲੀ ਵਰਕਰਾਂ ਵੱਲੋਂ ਆਪਣੇ ਗ੍ਰਹਿ ਵਿਖੇ ਛੋਟੇ ਜਿਹੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਸੁਖਵੰਤ ਸਿੰਘ ਤਾਂ ਤੱਖਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦਾ ਜੰਗੀ ਪੱਧਰ ’ਤੇ ਵਿਕਾਸ ਕੀਤਾ ਹੈ | ਹੁਣ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕਾਂ ਦੀ ਸੇਵਾ ਵਿਚ ਹਰ ਸਮੇਂ ਤਤਪਰ ਰਹਿੰਦੇ ਹਨ | ਉਨ੍ਹਾਂ ਕਿਹਾ ਜੋ ਮਾਨ ਸਤਿਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਵਰਕਰਾਂ ਨੂੰ ਤੇ ਮੋਹਤਬਰ ਵਿਅਕਤੀਆਂ ਨੂੰ ਮਿਲਦਾ ਹੈ ਇੰਨਾ ਮਾਨ ਤੇ ਸਤਿਕਾਰ ਸ਼ਾਇਦ ਹੀ ਕਿਸੇ ਹੋਰ ਪਾਰਟੀ ਵਿਚ ਮਿਲਦਾ ਹੋਵੇ | ਉਨ੍ਹਾਂ ਕੁਲਦੀਪ ਸਿੰਘ ਟਾਂਡੀ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਆਪਾਂ ਸਾਰਿਆਂ ਨੇ ਰਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੇ ਕੰਮਾਂ ਸਬੰਧੀ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਪਿੰਡ- ਪਿੰਡ ਦੇ ਘਰ- ਘਰ ਜਾਵਾਂਗੇ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਪਿੰਡਾਂ ਵਿਚੋਂ ਵੱਧ ਤੋਂ ਵੱਧ ਵੋਟਾਂ ਮਿਲ ਸਕਣ | ਇਸ ਮੌਕੇ ਤੇ ਬੋਲਦਿਆਂ ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ, ਸਰਬਜੀਤ ਸਿੰਘ ਝਿੰਜਰ ਨੇ ਮੇਰੇ ਤੇ ਇਹ ਭਰੋਸਾ ਜਿਤਾ ਕਿ ਯੂਥ ਅਕਾਲੀ ਦਲ ਦਿਹਾਤੀ ਕਪੂਰਥਲੇ ਦਾ ਪ੍ਰਧਾਨ ਬਣਾਇਆ ਮੈਂ ਉਨ੍ਹਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਅਸੀਂ ਹੁਣ ਘਰ ਘਰ ਜਾ ਕੇ ਨੌਜਵਾਨਾਂ ਨੂੰ ਆਪਣੀ ਪਾਰਟੀ ਦੀਆਂ ਪ੍ਰਾਪਤੀਆਂ ਨੂੰ ਦੱਸਾਂਗੇ ਅਤੇ ਯੂਥ ਅਕਾਲੀ ਦਲ ਨੂੰ ਤਕੜਾ ਕਰਕੇ ਆਪਣੇ ਪਾਰਟੀ ਨੂੰ ਤਕੜਾ ਕਰਾਂਗੇ | ਉਨ੍ਹਾਂ ਨੇ ਸਾਰਿਆਂ ਨੂੰ ਪੁਰਜ਼ੋਰ ਇਹ ਅਪੀਲ ਕਰਦੇ ਹੋਏ ਕਿਹਾ ਕਿ ਸਾਰੇ ਪਿਛਲੀਆਂ ਗੱਲਾਂ ਨੂੰ ਭੁੱਲਦੇ ਹੋਏ ਅੱਗੋਂ ਅਕਾਲੀ ਦਲ ਦੀ ਸਰਕਾਰ ਲਿਆਈਏ ਤਾਂ ਜੋ ਪੰਜਾਬ ਤਰੱਕੀ ਦੀਆਂ ਲੀਹਾਂ ਤੇ ਆ ਸਕੇ, | ਇਸ ਮੌਕੇ ਤੇ ਦਲਜੀਤ ਸਿੰਘ ਚੀਮਾ, ਸੁਰਿੰਦਰ ਪਾਲ ਸਿੰਘ ਸਾਬੀ ਚੀਮਾ, ਬਲਜੀਤ ਸਿੰਘ ਤੱਖਰ, ਪੂਰਨ ਸਿੰਘ ਫ਼ੌਜੀ, ਗੁਰਬਾਗ ਸਿੰਘ ਚੀਮਾ, ਲਖਵਿੰਦਰ ਸਿੰਘ ਤੱਖਰ, ਕੁਲਦੀਪ ਸਿੰਘ ਘੁੰਮਣ, ਮਨਮੀਤ ਸਿੰਘ, ਅਮਰੀਕ ਸਿੰਘ ਮੁਲਤਾਨੀ, ਡਾ. ਸੁਖਬੀਰ ਸਿੰਘ ਕੰਗ, ਪਰਮਜੀਤ ਸਿੰਘ ਸਾਬਕਾ ਸਰਪੰਚ ਦਿਆਲਪੁਰ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ |

ਅਜੀਤ ਡੈਸਕ 18-08-2026

ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਲੰਗਰ ਪ੍ਰਬੰਧਕ ਕਮੇਟੀ ਨਡਾਲਾ ਦਾ ਜਥਾ ਰਵਾਨਾ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਆਸ਼ਰਮ ’ਚ ਕਰਵਾਇਆ ਹਫ਼ਤਾਵਾਰੀ ਸਤਿਸੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।