18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਐਮ.ਕਾਮ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨ ਕੀਤੇ ਗਏ ਨਤੀਜੇ ਵਿਚੋਂ ਐੱਮ. ਕਾਮ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਡਾ.

ਅਜੀਤ ਡੈਸਕ 18-08-2026
ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨ ਕੀਤੇ ਗਏ ਨਤੀਜੇ ਵਿਚੋਂ ਐੱਮ.ਕਾਮ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਡਾ.ਮਨੀ ਛਾਬੜਾ ਨੇ ਦੱਸਿਆ ਕਿ ਐਮ .ਕਾਮ ਭਾਗ ਦੂਜੇ ਦੀ ਵਿਦਿਆਰਥਣ ਮਨੀਸ਼ਾ ਨੇ 8 .59 ਐਸ.ਜੀ.ਪੀ.ਏ ਨਾਲ ਪਹਿਲਾ ਸਥਾਨ ਅਤੇ ਨਵਜੋਤ ਕੌਰ ਨੇ 8.41 ਐਸ.ਜੀ.ਪੀ.ਏ ਨਾਲ ਦੂਜਾ ਅਤੇ ਨਵਪ੍ਰੀਤ ਕੌਰ ਤੇ ਕਿਰਨਦੀਪ ਕੌਰ ਨੇ 8.14 ਐਸ.ਜੀ.ਪੀ.ਏ ਨਾਲ ਤੀਜਾ ਸਥਾਨ ਹਾਸਲ ਕਰਕੇ ਮਾਪਿਆਂ ਦਾ ਨਾਂ ਉੱਚੀਆਂ ਬੁਲੰਦੀਆਂ ਤੇ ਲਿਜਾ ਕੇ ਕਾਲਜ ਅਤੇ ਮਾਪਿਆਂ ਦਾ ਮਾਣ ਵਧਾਇਆ | ਵਿਦਿਆਰਥੀਆਂ ਦੀ ਇਸ ਉੱਘੀ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ.ਜਸਬੀਰ ਕੌਰ ਵੱਲੋਂ ਵਿਦਿਆਰਥੀਆਂ ਮਾਪਿਆਂ ਅਤੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਅਤੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਡਡਵਿੰਡੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਕਿ੍ਸਚੀਅਨ ਭਲਾਈ ਬੋਰਡ ਵੈੱਲਫੇਅਰ ਨੇ ਸਤਿੰਦਰ ਨੂੰ ਹਲਕਾ ਭੁਲੱਥ ਦਾ ਚੇਅਰਮੈਨ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।