18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡਡਵਿੰਡੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਡਡਵਿੰਡੀ, 17 ਅਗਸਤ (ਦਿਲਬਾਗ ਸਿੰਘ ਝੰਡ)- ਗੁਰਦੁਆਰਾ ਸਾਹਿਬ ਡਡਵਿੰਡੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਇੱਕ ਮਹੀਨੇ ਤੋਂ ਪਿੰਡ ਦੀਆਂ ਬੀਬੀਆਂ ਵੱਲੋਂ ਨਿਰੰਤਰ ਕੀਤੇ ਜਾ ਰਹੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਬਚਨ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਸਰਵਣ ਕਰਵਾਇਆ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੇ ਕਥਾ ਵਾਚਕ ਭਾਈ ਕਰਨਜੀਤ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ | ਉਨ੍ਹਾਂ ਕਥਾ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਗੁਰਬਾਣੀ ਦੇ ਉਪਦੇਸ਼ ਅਤੇ ਮਨੁੱਖੀ ਜੀਵਨ ਵਿਚ ਗੁਰਮਤਿ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਉਨ੍ਹਾਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੁੜ ਕੇ ਨਾਮ ਸਿਮਰਨ ਕਰਨ, ਗੁਰਬਾਣੀ ਦੇ ਲੜ ਲੱਗਣ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸੱਚੇ-ਸੁੱਚੇ ਜੀਵਨ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੀਪ ਕੌਰ, ਗੁਰਮੀਤ ਕੌਰ, ਮਨਿੰਦਰ ਕੌਰ, ਸਿਮਰਨ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ, ਦਵਿੰਦਰ ਕੌਰ, ਰਵਿੰਦਰ ਕੌਰ, ਸਰਬਜੀਤ ਕੌਰ, ਰਣਜੀਤ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਰੀਟਾ, ਬਲਵੰਤ ਕੌਰ, ਮਨਜੀਤ ਕੌਰ, ਅਮਨਦੀਪ ਕੌਰ ਅਤੇ ਪਰਮਜੀਤ ਕੌਰ ਸੰਧਾ ਤੋਂ ਇਲਾਵਾ ਭਾਈਆਂ ਵਿਚ ਸਾਬਕਾ ਸਰਪੰਚ ਜਸਬੀਰ ਸਿੰਘ, ਸੁਖਵਿੰਦਰ ਸਿੰਘ ਸ਼ਿੰਦਾ, ਜਸਬੀਰ ਸਿੰਘ ਬਾਊ, ਤਰਸੇਮ ਸਿੰਘ ਰਾਣਾ, ਸੂਰਤ ਸਿੰਘ, ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਫੁੱਲਾਂ ਵਾਲੇ, ਬਖ਼ਸ਼ੀਸ਼ ਸਿੰਘ, ਜਸਪਾਲ ਸਿੰਘ, ਆੜ੍ਹਤੀ ਅਵਤਾਰ ਸਿੰਘ, ਕੋਆਪਰੇਟਿਵ ਸੋਸਾਇਟੀ ਦੇ ਪ੍ਰਧਾਨ ਜਗਰੂਪ ਸਿੰਘ ਅਤੇ ਗਿਆਨ ਸਿੰਘ ਆਦਿ ਹਾਜ਼ਰ ਸਨ |

ਅਜੀਤ ਡੈਸਕ 18-08-2026

ਪਿਛਲੀ ਖ਼ਬਰ ਮਾਨਵ ਵਿਕਾਸ ਸੰਸਥਾਨ ਤੇ ਵਣ ਵਿਭਾਗ ਨੇ ਤਹਿਸੀਲ ਕੰਪਲੈਕਸ ਵਿਚ ਬੂਟੇ ਲਗਾਏ ਅਗਲੀ ਖ਼ਬਰ ਐਮ.ਕਾਮ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।