19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਐਂਟੀ ਕੁਰੱਪਸ਼ਨ ਵਲੋਂ ਸਾਲਾਨਾ ਧਾਰਮਿਕ ਸਾਈਕਲ ਯਾਤਰਾ ਰਵਾਨਾ

ਨਡਾਲਾ, 18 ਅਗਸਤ (ਰਘਬਿੰਦਰ ਸਿੰਘ)- ਐਂਟੀ ਕੁਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਵਲੋਂ ਪ੍ਰੈੱਸ ਸਕੱਤਰ ਸਤਪਾਲ ਸਿੱਧੂ ਦੀ ਅਗਵਾਈ ਹੇਠ 36ਵੀਂ ਸਾਲਾਨਾ ਧਾਰਮਿਕ ਸਾਈਕਲ ਯਾਤਰਾ ਰਵਾਨਾ ਕੀਤੀ ਗਈ | ਯਾਤਰਾ ਨੂੰ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਮਨਜਿੰਦਰ ਸਿੰਘ ਲਾਡੀ ਨੇ ਯਾਤਰਾ ਦੀ ਸਫਲਤਾ ਅਤੇ ਸਮੂਹ ਯਾਤਰੀਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਸਾਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਅਤੇ ਸੇਵਾ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਦੱਸਿਆ ਕਿ ਇਹ ਧਾਰਮਿਕ ਸਾਈਕਲ ਯਾਤਰਾ ਮਾਤਾ ਚਿੰਤਪੁਰਨੀ ਜੀ ਅਤੇ ਬਾਬਾ ਵਡਭਾਗ ਸਿੰਘ ਜੀ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਦੀ ਹੋਈ ਮੁੜ ਨਡਾਲਾ ਵਿਖੇ ਪਰਤੇਗੀ | ਯਾਤਰਾ ਦੌਰਾਨ ਸੰਗਤ ਵੱਲੋਂ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ | ਇਸ ਮੌਕੇ ਮਨਜਿੰਦਰ ਸਿੰਘ ਲਾਡੀ, ਪਿ੍ੰਸ ਅਰੋੜਾ, ਨਰਿੰਦਰ ਸਿੰਘ, ਭੂਰਾ,ਅਨਮੋਲ ਪਾਂਡੇ, ਅਨੁਜ ਪਾਂਡੇ, ਰਾਮੂ ਲਲਿਤ ਗੁਪਤਾ ਅਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 19-08-2026

ਪਿਛਲੀ ਖ਼ਬਰ ਵਾਹਨਾਂ ’ਤੇ ਹੂਟਰ, ਸਾਇਰਨ, ਫਲੈਸ਼ਿੰਗ ਲਾਈਟਾਂ, ਫ਼ਿਲਮਾਂ ਆਦਿ ਲਗਾਉਣ ’ਤੇ ਪਾਬੰਦੀ ਕਾਰ ਐਕਸੈਸਰੀਜ਼ ਵਾਲੀਆਂ ਦੁਕਾਨਾਂ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।