20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ. ਏ ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਨਰੇਸ਼ ਹੈਪੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜੇ ‘ਚੋਂ ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦਾ ਬੀ. ਏ.

ਅਜੀਤ ਡੈਸਕ 19-08-2026
ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਨਰੇਸ਼ ਹੈਪੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜੇ ‘ਚੋਂ ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦਾ ਬੀ. ਏ. ਭਾਗ ਤੀਜੇ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਮੈਂਬਰ ਐਸ. ਜੀ. ਪੀ. ਸੀ., ਇੰਜੀਨੀਅਰ ਹਰਨਿਆਮਤ ਕੌਰ, ਕਾਲਜ ਦੇ ਡਾਇਰੈਕਟਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ‘ਚ ਹੋਰ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਟਾਫ਼ ਦੀ ਸ਼ਲਾਘਾ ਕੀਤੀ| ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋਫੈਸਰ ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਇਹ ਆਸ ਜਤਾਈ ਕਿ ਭਵਿੱਖ ‘ਚ ਵੀ ਸਾਡੇ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਕਰਕੇ ਆਪਣੇ ਕਾਲਜ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਦੇ ਰਹਿਣਗੇ | ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ.ਸੁਖਪਾਲ ਸਿੰਘ ਅਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ.ਰਾਜਦੀਪ ਕੌਰ ਜੋਸਨ ਨੇ ਦੱਸਿਆ ਕਿ ਬੀ.ਏ ਭਾਗ ਤੀਜਾ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚੋਂ ਵਿਦਿਆਰਥਣ ਗੁਲਸ਼ਨਪ੍ਰੀਤ ਕੌਰ ਸਪੁੱਤਰੀ ਅਜਮੇਰ ਸਿੰਘ ਤੇ ਵਿਦਿਆਰਥਣ ਅਮਨਦੀਪ ਕੌਰ ਸਪੁੱਤਰੀ ਲਛਮਣ ਸਿੰਘ ਨੇ 7.58 ਸੀ. ਜੀ. ਪੀ. ਏ. ਨਾਲ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀ ਰੋਹ ਿਤ ਰਾਏ ਸਪੁੱਤਰ ਰਜੀਵ ਰਾਏ ਨੇ 7.22 ਸੀ.ਜੀ.ਪੀ.ਏ ਨਾਲ ਕਾਲਜ ਵਿਚੋਂ ਦੂਜਾ ਸਥਾਨ ਤੇ ਜਸਵਿੰਦਰ ਕੌਰ ਸਪੁੱਤਰੀ ਸੁਖਬੀਰ ਸਿੰਘ ਨੇ 7.17 ਸੀ. ਜੀ. ਪੀ. ਏ. ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਕਲਾਸ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ ਹਨ | ਵਿਦਿਆਰਥੀਆਂ ਨੂੰ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਆਰਟਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਇਸ ਮੌਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ |
ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ’ਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।