ਮੋਟਰਸਾਈਕਲ ਮੂਹਰੇ ਕੁੱਤਾ ਆਉਣ ਕਾਰਨ ਤਿੰਨ ਵਿਅਕਤੀ ਜ਼ਖ਼ਮੀ
ਕਪੂਰਥਲਾ, 18 ਅਗਸਤ (ਅਮਨਜੋਤ ਸਿੰਘ ਵਾਲੀਆ)-ਤਲਵੰਡੀ ਚੌਧਰੀਆਂ ਨੇੜੇ ਮੋਟਰਸਾਈਕਲ ਮੂਹਰੇ ਅਵਾਰਾ ਕੁੱਤਾ ਆਉਣ ਕਾਰਨ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਕਾਜੀ ਨਾਥ ਵਾਸੀ ਨੂਰ ਮਹਿਲ ਨੇ ਦੱਸਿਆ ਕਿ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਸਾਥੀਆਂ ਕਾਲਾ ਤੇ ਜਸ਼ਨ ਨਾਲ ਤਰਨਤਾਰਨ ਤੋਂ ਆਪਣੇ ਪਿੰਡ ਨੂਰ ਮਹਿਲ ਜਾ ਰਹੇ ਸੀ, ਜਦੋਂ ਉਹ ਤਲਵੰਡੀ ਚੌਧਰੀਆਂ ਨੇੜੇ ਪਹੁੰਚੇ ਤਾਂ ਅਚਾਨਕ ਉਨ੍ਹਾਂ ਦੇੇ ਮੂਹਰੇ ਅਵਾਰਾ ਕੁੱਤਾ ਆ ਗਿਆ ਤੇ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਣ ਗਿਆ ਅਤੇ ਉਹ ਹੇਠਾਂ ਡਿੱਗ ਕੇ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਇੰਦਰਪ੍ਰੀਤ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ |
ਅਜੀਤ ਡੈਸਕ
19-08-2026