20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੁਲਤਾਨਪੁਰ ਲੋਧੀ ਹਲਕੇ ਦੀਆਂ ਟੁੱਟੀਆਂ ਸੜਕਾਂ ਵੱਲ ਪ੍ਰਸ਼ਾਸਨ ਅਤੇ ਸਰਕਾਰ ਦਾ ਕੋਈ ਧਿਆਨ ਨਹੀਂ-ਜੋਗਾ ਮੋਮੀ, ਸੋਨੂੰ ਝੰਡੂਵਾਲ

ਸੁਲਤਾਨਪੁਰ ਲੋਧੀ, 19 ਅਗਸਤ (ਪ. ਪ.)

ਸਮਾਜ ਸੇਵਕ ਜੋਗਾ ਸਿੰਘ ਮੋਮੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਸੁਖਪਾਲਵੀਰ ਸਿੰਘ ਝੰਡੂਵਾਲ ਗੱਲਬਾਤ ਕਰਦੇ ਹੋਏ | ਤਸਵੀਰ. ਲਾਡੀ ਸਟੂਡੀਓ 20-08-2026
ਸੁਲਤਾਨਪੁਰ ਲੋਧੀ, 19 ਅਗਸਤ (ਪ.ਪ.)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਟੁੱਟੀਆਂ ਸੜਕਾਂ ਅਤੇ ਥਾਂ-ਥਾਂ ਬਣੇ ਖੱਡਿਆਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੜਕਾਂ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ, ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਹਰ ਰੋਜ਼ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਉੱਘੇ ਸਮਾਜ ਸੇਵੀ ਜੋਗਾ ਸਿੰਘ ਕਾਲੇਵਾਲ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਸੁਖਪਾਲਬੀਰ ਸਿੰਘ ਸੋਨੰੂ ਨੇ ਪ੍ਰਸ਼ਾਸਨ ਅਤੇ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਦੀ ਹਾਲਤ ਲੰਮੇ ਸਮੇਂ ਤੋਂ ਖਸਤਾ ਹੈ, ਪਰ ਇਸ ਪਾਸੇ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਬਣੇ ਵੱਡੇ-ਵੱਡੇ ਖੱਡੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਅਤੇ ਖ਼ਾਸ ਕਰਕੇ ਰਾਤ ਸਮੇਂ ਇਨ੍ਹਾਂ ਸੜਕਾਂ ਤੋਂ ਲੰਘਣਾ ਲੋਕਾਂ ਲਈ ਮੁਸ਼ਕਲ ਬਣ ਜਾਂਦਾ ਹੈ | ਲੋਕਾਂ ਵੱਲੋਂ ਵਾਰ-ਵਾਰ ਸਮੱਸਿਆ ਵੱਲ ਧਿਆਨ ਦਿਵਾਉਣ ਦੇ ਬਾਵਜੂਦ ਵੀ ਜੇਕਰ ਸੜਕਾਂ ਦੀ ਮੁਰੰਮਤ ਨਹੀਂ ਹੁੰਦੀ ਤਾਂ ਇਹ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਵੱਡਾ ਸਵਾਲ ਹੈ | ਜੋਗਾ ਸਿੰਘ ਕਾਲੇਵਾਲ ਅਤੇ ਸੁਖਪਾਲਬੀਰ ਸਿੰਘ ਸੋਨੰੂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੁਲਤਾਨਪੁਰ ਲੋਧੀ ਦੀਆਂ ਖਸਤਾ ਹਾਲਤ ਸੜਕਾਂ ਦਾ ਤੁਰੰਤ ਜਾਇਜ਼ਾ ਲੈ ਕੇ ਜਿੱਥੇ ਲੋੜ ਹੈ ਉੱਥੇ ਮੁਰੰਮਤ ਅਤੇ ਨਵੀਆਂ ਸੜਕਾਂ ਦਾ ਕੰਮ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਸੜਕ ਹਾਦਸਿਆਂ ਦਾ ਖ਼ਤਰਾ ਘੱਟ ਹੋਵੇ |
ਪਿਛਲੀ ਖ਼ਬਰ ਡਾ. ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਕੈਂਪ ਮੌਕੇ ਵੱਧ ਤੋਂ ਵੱਧ ਖ਼ੂਨਦਾਨ ਕਰਨ ਲੋਕ-ਬਿੱਟੂ ਖੱਖ ਅਗਲੀ ਖ਼ਬਰ ਸਿੱਖ ਆਗੂਆਂ ’ਤੇ ਕੀਤੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ-ਜਥੇ. ਮੁਖ਼ਤਿਆਰ ਸਿੰਘ ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।